ਪੰਜਾਬੀ ਯੂਨੀਵਰਸਿਟੀ ਵਿਖੇ ‘ਆਉਟਸਟੈਂਡਿੰਗ ਸਪੋਰਟਸ ਕੈਟਾਗਰੀ’ ਅਧੀਨ ਦਾਖਲਿਆਂ ਸਬੰਧੀ ਕਾਊਂਸਲਿੰਗ ਅਤੇ ਟਰਾਇਲ 16 ਜੂਨ ਨੂੰ

0

ਪਟਿਆਲਾ, 2 ਜੂਨ (ਰਾਜਿੰਦਰ ਸਿੰਘ ਥਿੰਦ)ਪੰਜਾਬੀ ਯੂਨੀਵਰਸਿਟੀ ਵਿਖੇ ‘ਆਊਟਸਟੈਂਡਿੰਗ ਸਪੋਰਟਸ ਕੈਟਾਗਰੀ’ ਅਧੀਨ ਦਾਖਲਿਆਂ ਸਬੰਧੀ ਕੌਂਸਲਿੰਗ ਅਤੇ ਟਰਾਇਲ 16 ਜੂਨ 2026 ਨੂੰ ਹੋਣਗੇ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਅਤੇ ਇਸ ਨਾਲ਼ ਜੁੜੇ ਕਾਲਜਾਂ ਵਿਖੇ ਉੱਚ ਕੋਟੀ ਦੇ ਖਿਡਾਰੀਆਂ ਲਈ ਸਪੋਰਟਸ ਕੋਟੇ ਅਧੀਨ ਪੰਜ ਵਾਧੂ ਸੀਟਾਂ ਰਾਖਵੀਆਂ ਹੁੰਦੀਆਂ ਹਨ। ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਸੈਸ਼ਨ 2026-27 ਦੌਰਾਨ ਇਸ ਕੋਟੇ ਤਹਿਤ ਦਾਖਲਾ ਲੈਣ ਦੇ ਚਾਹਵਾਨ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਲਈ ਇਹ ਕੌਂਸਲਿੰਗ ਅਤੇ ਟਰਾਇਲ ਕਰਵਾਏ ਜਾ ਰਹੇ ਹਨ।ਉੱਚ ਕੋਟੀ ਦੇ ਖਿਡਾਰੀ ਯੂਨੀਵਰਸਿਟੀ ਕੈਂਪਸ, ਨੇਬਰਹੁੱਡ ਕੈਂਪਸ, ਕੰਸਟੀਚੂਐਂਟ ਕਾਲਜ ਅਤੇ ਪੰਜਾਬੀ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਵਿੱਚ ਕਿਸੇ ਵੀ ਕੋਰਸ/ਕਲਾਸ ਵਿੱਚ ਦਾਖ਼ਲਾ ਲੈ ਸਕਦੇ ਹਨ।ਡਾਇਰੈਕਟਰ ਸਪੋਰਟਸ ਡਾ. ਗੁਰਦੀਪ ਕੌਰ ਰੰਧਾਵਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕੌਂਸਲਿੰਗ ਅਤੇ ਟਰਾਇਲ 16 ਜੂਨ, 2026 ਨੂੰ ਸਵੇਰੇ 9.00 ਵਜੇ ਪੰਜਾਬੀ ਯੂਨੀਵਰਸਿਟੀ ਕੈੰਪਸ ਦੇ ਖੇਡ ਵਿਭਾਗ ਵਿਖੇ ਕਰਵਾਏ ਜਾਣਗੇ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਪੰਜਾਬੀ ਯੂਨੀਵਰਸਿਟੀ ਦੀ ਵੈੱਬਸਾਈਟ ਡਬਲਿਊ ਡਬਲਿਊ ਡਬਲਿਊ ਡਾਟ ਪੰਜਾਬੀ ਯੂਨੀਵਰਸਿਟੀ ਡਾਟ ਇਨ ‘ਤੇ ਉਪਲਬਧ ਹੈ।

Leave a Reply

Your email address will not be published. Required fields are marked *