ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

0

ਪਟਿਆਲਾ 4 ਜੂਨ (ਰਾਜਿੰਦਰ ਸਿੰਘ ਥਿੰਦ)

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ, ਜਿਨ੍ਹਾਂ ਦੇ ਭੋਗ ਭਲਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਵਿਚ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਸਾਂਝੀ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਦਿੱਤਾ ਅਜਿਹਾ ਜਖ਼ਮ ਹੈ, ਜੋ ਅੱਜ ਸਿੱਖ ਮਨਾਂ ਅੰਦਰ ਨਾਸੂਰ ਬਣਿਆ ਪਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹਕੂਮਤ ਨੇ ਅਜਿਹਾ ਬਿਰਤਾਂਤ ਸਿਰਜਿਆ, ਜਿਸ ਨਾਲ ਸਿੱਖਾਂ ਦਾ ਮੁਕੱਦਸ ਅਸਥਾਨ ਢਹਿ ਢੇਰ ਕਰ ਦਿੱਤਾ ਗਿਆ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਸਿੰਘ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਬੇਦੋਸ਼ ਸਿੰਘਾਂ ਅਤੇ ਸਿੰਘਣੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਸਿੱਖ ਕੌਮ ਅੰਦਰ ਜੂਨ 1984 ਘੱਲੂਘਾਰਾ ਘਟਨਾ ਦਾ ਵੱਡਾ ਰੋਸ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁੱਲਾ ਨਹੀਂ ਸਕਦੀ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਸੁਪਰਵਾਈ਼ਜਰ ਵਰਿੰਦਰ ਸਿੰਘ ਗੋਲਡੀ, ਅਕਾਊਟੈਂਟ ਗੁਰਮੀਤ ਸਿੰਘ, ਸਰਬਜੀਤ ਸਿੰਘ, ਹਜ਼ੂਰ ਸਿੰਘ, ਰਜਨੀਸ਼ ਸਿੰਘ, ਨਰਿੰਦਰ ਸਿੰਘ ਸੰਧੂ, ਸੁਖਦੇਵ ਸਿੰਘ ਕਾਹਲਵਾਂ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸੰਗਤ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *