ਹਰਜੋਤ ਕੌਰ ਲੋਟੀਆ ਨੂੰ ਹਲਕਾ ਫਿਲੌਰ ਦੀ ਜ਼ਿੰਮੇਵਾਰੀ ਮਿਲਣ ‘ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

0

ਫਿਲੌਰ/ਅੱਪਰਾ, 4 ਜੂਨ (ਦੀਪਾ)-: ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੀ ਵਾਈਸ ਚੇਅਰਪਰਸਨ ਹਰਜੋਤ ਕੌਰ ਲੋਟੀਆ ਨੂੰ ਹਲਕਾ ਫਿਲੌਰ ਦਾ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਦੇ ਵਲੰਟੀਅਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਹਰਜੋਤ ਕੌਰ ਲੋਟੀਆ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੇ ਫਾਊਂਡਰ ਮੈਂਬਰਾਂ ਵਿੱਚ ਸ਼ਾਮਲ ਹਨ। ਪਾਰਟੀ ਲਈ ਲਗਾਤਾਰ ਕੀਤੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਯੂਥ ਵਿੰਗ ਪੰਜਾਬ ਵਿੱਚ ਜੁਆਇੰਟ ਸੈਕਟਰੀ ਪੰਜਾਬ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ।

ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਰਜੋਤ ਕੌਰ ਲੋਟੀਆ ਨੇ ਹਲਕਾ ਬੰਗਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਈ। ਇਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਦੁਆਬਾ ਮਹਿਲਾ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪੀ। ਮੌਜੂਦਾ ਸਮੇਂ ਵਿੱਚ ਹਰਜੋਤ ਕੌਰ ਲੋਟੀਆ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੀ ਵਾਈਸ ਚੇਅਰਪਰਸਨ ਵਜੋਂ ਵੀ ਅਹਿਮ ਸੇਵਾਵਾਂ ਨਿਭਾ ਰਹੇ ਹਨ। ਹੁਣ ਹਲਕਾ ਫਿਲੌਰ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਦਾ ਕਹਿਣਾ ਹੈ ਕਿ ਹਰਜੋਤ ਕੌਰ ਲੋਟੀਆ ਇੱਕ ਮਿਹਨਤੀ, ਜ਼ਮੀਨੀ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ। ਉਨ੍ਹਾਂ ਦੇ ਹਲਕਾ ਫਿਲੌਰ ਦੇ ਇੰਚਾਰਜ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਯਤਨ ਕੀਤੇ ਜਾਣਗੇ। ਹਲਕੇ ਦੇ ਲੋਕਾਂ ਨੂੰ ਵੀ ਹਰਜੋਤ ਕੌਰ ਲੋਟੀਆ ਤੋਂ ਕਾਫ਼ੀ ਉਮੀਦਾਂ ਹਨ। ਲੋਕਾਂ ਦਾ ਮੰਨਣਾ ਹੈ ਕਿ ਉਹ ਆਪਣੀ ਸਿਆਸੀ ਅਤੇ ਪ੍ਰਸ਼ਾਸਨਿਕ ਤਜਰਬੇ ਦੇ ਆਧਾਰ ‘ਤੇ ਹਲਕਾ ਫਿਲੌਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਗਤੀ ਦੇਣਗੇ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਸਰਕਾਰ ਤੱਕ ਪਹੁੰਚਾਉਣਗੇ।

Leave a Reply

Your email address will not be published. Required fields are marked *