ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਟਾਰੀ ਹਲਕੇ ਵਿੱਚ ਅਹਿਮ ਮੀਟਿੰਗ

0

ਅਟਾਰੀ/ਅੰਮ੍ਰਿਤਸਰ, 4 ਜੂਨ (ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਹਾਈ ਫਾਈ ਰਿਜੋਰਟ, ਵਰਪਾਲ ਵਿਖੇ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਹੇਠ ਇਲਾਕੇ ਦੇ ਸਰਪੰਚਾਂ, ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਕਨਵੀਨਰਾਂ ਅਤੇ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਸੂਬੇ ਭਰ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਕਰੀਬ 12,000 ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਸਹਿਯੋਗ ਨਾਲ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਲਾਜ਼ਮੀ ਹੈ ਅਤੇ ਪਿੰਡ ਪੱਧਰ ‘ਤੇ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ ਇਸ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।ਇਸ ਮੌਕੇ ਐਸ.ਡੀ.ਐਮ.-2 ਸ੍ਰੀ ਗੁਰਮੰਦਰ ਸਿੰਘ, ਤਹਿਸੀਲਦਾਰ ਸ੍ਰੀ ਜਗਸੀਰ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸ੍ਰੀ ਸਰਬਜੀਤ ਸਿੰਘ, ਮਾਰਕੀਟ ਕਮੇਟੀ ਚੇਅਰਪਰਸਨ ਮੈਡਮ ਸੀਮਾ ਸੋਢੀ, ਕੋਆਰਡੀਨੇਟਰ ਸ੍ਰੀ ਗੱਜਣ ਸਿੰਘ ਵਰਪਾਲ, ਵਾਈਸ ਬਲਾਕ ਸੰਮਤੀ ਚੇਅਰਮੈਨ ਸ੍ਰੀ ਬਲਵਿੰਦਰ ਸਿੰਘ, ਡੀ.ਐਸ.ਪੀ. ਸ੍ਰੀ ਯਾਦਵਿੰਦਰ ਸਿੰਘ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਸਮੂਹ ਵਲੰਟੀਅਰ ਅਤੇ ਹੋਰ ਪਤਵੰਤੇ ਹਾਜ਼ਰ ਸਨ।ਮੀਟਿੰਗ ਦੌਰਾਨ ਨਵੇਂ ਬਣੇ ਬਲਾਕ ਪ੍ਰਧਾਨਾਂ, ਵੀ.ਡੀ.ਸੀ. ਕਨਵੀਨਰਾਂ ਅਤੇ ਵੀ.ਡੀ.ਸੀ. ਪ੍ਰਧਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪਛਾਣ ਕਾਰਡ ਵੀ ਸੌਂਪੇ ਗਏ।

Leave a Reply

Your email address will not be published. Required fields are marked *