ਦਿ ਰਾਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਦੇ ਵਿਦਿਆਰਥੀ ਦੀ ਪੰਜਾਬ ਪੁਲਿਸ ਵਿੱਚ ਹੋਈ ਚੋਣ

0

ਭੀਖੀ, (ਬਹਾਦਰ ਖ਼ਾਨ) : ਦਿ ਰਾਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਕਾਲਜ ਦੇ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਗਗਨਦੀਪ ਸਿੰਘ ਦੀ ਚੋਣ ਪੰਜਾਬ ਪੁਲਿਸ 2026 ਲਈ ਹੋ ਗਈ ਹੈ। ਗਗਨਦੀਪ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਨਾ ਸਿਰਫ਼ ਉਸਦੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ, ਸਗੋਂ ਕਾਲਜ ਅਤੇ ਪੂਰੇ ਇਲਾਕੇ ਦਾ ਨਾਮ ਵੀ ਰੌਸ਼ਨ ਹੋਇਆ ਹੈ। ਗਗਨਦੀਪ ਸਿੰਘ ਨੇ ਆਪਣੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਸਦਕਾ ਇਹ ਸਫਲਤਾ ਹਾਸਲ ਕੀਤੀ ਹੈ। ਉਸਦੀ ਇਹ ਉਪਲਬਧੀ ਹੋਰਨਾਂ ਨੌਜਵਾਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ, ਜੋ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਮਾਣ ਦੀ ਗੱਲ ਹੁੰਦੀਆਂ ਹਨ ਅਤੇ ਇਹ ਕਾਲਜ ਵੱਲੋਂ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਮਾਰਗਦਰਸ਼ਨ ਦਾ ਵੀ ਪ੍ਰਮਾਣ ਹਨ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਸਮੂਹ ਅਧਿਆਪਕ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਗਗਨਦੀਪ ਸਿੰਘ ਨੂੰ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਕਾਲਜ ਅਤੇ ਆਪਣੇ ਪਰਿਵਾਰ ਦਾ ਨਾਮ ਹੋਰ ਉੱਚਾ ਕਰੇਗਾ। ਕਾਲਜ ਪਰਿਵਾਰ ਵੱਲੋਂ ਗਗਨਦੀਪ ਸਿੰਘ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ

Leave a Reply

Your email address will not be published. Required fields are marked *