ਸੀਟੂ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਮਿਆਂ ਤੇ ਢਾਹੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ 

0

ਮਾਛੀਵਾੜਾ ਸਾਹਿਬ – ( ਕੇਵਲ ਸਿੰਘ ਕੱਦੋਂ  ) ਅੱਜ ਇੱਥੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਆਲ ਇੰਡੀਆ ਸਕੱਤਰ ਭੈਣ ਊਸ਼ਾ ਰਾਣੀ, ਸੂਬਾਈ ਪ੍ਰਧਾਨ ਸਾਥੀ ਚੰਦਰ ਸ਼ੇਖਰ ਜਨਰਲ ਸਕੱਤਰ ਮਹਾਂ ਸਿੰਘ ਰੌੜੀ, ਸੂਬਾਈ ਮੀਤ ਪ੍ਰਧਾਨ ਸਾਥੀ ਸੁੱਚਾ ਸਿੰਘ ਅਜਨਾਲਾ,ਵਿੱਤ ਸਕੱਤਰ ਸਾਥੀ ਸੁਖਮਿੰਦਰ ਸਿੰਘ ਲੋਟੇ, ਸੂਬਾਈ ਸਕੱਤਰ ਅਮਰਨਾਥ ਕੂੰਮਕਲਾਂ ਨੇ ਕਿਹਾ ਕਿ  ਆਮ ਆਦਮੀ ਪਾਰਟੀ ਦੀ ਸਰਕਾਰ ਬੀ. ਜੇ. ਪੀ. , ਅਕਾਲੀ, ਕਾਂਗਰਸ ਦੇ ਰਾਹ ਪੈ ਚੁੱਕੀ ਹੈ। ਉਨ੍ਹਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਕੰਧ ਤੇ ਲਿਖਿਆ ਪੜ੍ਹ ਲਵੇ ਕਿ ਪੰਜਾਬ ਅਤੇ ਦੇਸ਼ ਦੀਆਂ ਸਰਕਾਰਾਂ ਜਿਨ੍ਹਾਂ ਨੇ ਲੋਕਾਂ ਨਾਲ ਸੱਤਾ ਦੇ ਨਸ਼ੇ ਵਿੱਚ ਧੁੱਤ ਹੋ ਕੇ ਅਤੇ ਪੁਲੀਸ ਦੀ ਸ਼ਹਿ ਉੱਤੇ ਟਕਰਾਅ ਪੈਦਾ ਕੀਤਾ “ਖ਼ਾਸ ਕਰਕੇ ਨੌਜਵਾਨਾਂ , ਮਜ਼ਦੂਰਾਂ, ਕਿਸਾਨਾਂ ਨਾਲ ਲੋਕ ਤੰਤਰ ਵਿੱਚ ਉਨ੍ਹਾਂ ਦੇ ਰਾਜ ਭਾਗ ਦਾ ਤਖ਼ਤਾ ਹਮੇਸ਼ਾ ਹੀ ਪਲ਼ਟਾ ਦਿੱਤਾ ਗਿਆ ਹੈ। ਉਹ ਭਾਂਵੇ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਹੋਵੇ, ਕੈਪਟਨ ਅਮਰਿੰਦਰ ਸਿੰਘ ਹੋਵੇ ਜਾਂ ਪ੍ਰਕਾਸ਼ ਸਿੰਘ ਬਾਦਲ ਹੋਣ ਇਨ੍ਹਾਂ ਨੂੰ ਲੋਕਾਂ ਨੇ ਲੋਕ ਸ਼ਕਤੀ ਅੱਗੇ ਝੁੱਕਣ ਲਈ ਮਜਬੂਰ ਕੀਤਾ। ਸੀਟੂ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਮਿਆਂ ਤੇ ਪਟਿਆਲਾ ਵਿਖੇ ਅੰਨ੍ਹੇਵਾਹ ਡਾਂਗਾਂ ਵਰਾਹ ਕੇ ਪਸ਼ੂਆਂ ਦੀ ਤਰ੍ਹਾਂ ਕੁਟਾਪਾ ਚਾੜਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਉਹ ਬਿਜਲੀ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਮੰਨ ਕੇ ਉਨ੍ਹਾਂ ਨੂੰ ਇਨਸਾਫ ਦੇਣ ਨਹੀਂ ਤਾਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ।

Leave a Reply

Your email address will not be published. Required fields are marked *