ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

ਰਾਮਾ ਮੰਡੀ, (ਅਸ਼ੋਕ ਕੁਮਾਰ) (ਬਠਿੰਡਾ) ਬਠਿੰਡਾ ਤਲਵੰਡੀ ਸਾਬੋ ਰੋਡ ਤੇ ਕਟਾਰ ਸਿੰਘ ਵਾਲਾ ਦੇ ਬੱਸ ਅੱਡੇ ਤੇ ਪਿੰਡ ਗੁਲਾਬ ਗੜ੍ਹ ਦੇ ਦਸਮੇਸ਼ ਕਲੱਬ ਦੇ ਮੈਂਬਰਾਂ ਵੱਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਾਵਨ ਸ਼ਹਾਦਤ ਨੂੰ ਨਮਨ ਕਰਦਿਆਂ ਸੰਗਤ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਰਾਹਗੀਰਾਂ, ਵਾਹਨ ਚਾਲਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਅਨੁਸਾਰ ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਸੰਦੇਸ਼ ਦਿੱਤਾ ਗਿਆ।ਛਬੀਲ ਦੌਰਾਨ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦੱਸੇ ਹੋਏ ਸੱਚ, ਸਬਰ, ਤਿਆਗ ਅਤੇ ਸੇਵਾ ਦੇ ਮਾਰਗ ‘ਤੇ ਚੱਲਣ ਦਾ ਅਹਿਦ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਇੱਕ ਮਹਾਨ ਮਿਸਾਲ ਹੈ, ਜੋ ਸਾਨੂੰ ਹਰ ਹਾਲਤ ਵਿੱਚ ਧੀਰਜ, ਸਹਿਣਸ਼ੀਲਤਾ ਅਤੇ ਪ੍ਰਭੂ ਦੀ ਰਜ਼ਾ ਵਿੱਚ ਰਹਿਣ ਦੀ ਪ੍ਰੇਰਣਾ ਦਿੰਦੀ ਹੈ। ਇਸ ਮੌਕੇ ਸੰਗਤ ਵੱਲੋਂ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸੁਖਚੈਨ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।ਇਸ ਮੌਕੇ ਤੇ ਕਲੱਬ ਦੇ ਪ੍ਰਧਾਨ ਗੁਰਦਿੱਤ ਸਿੰਘ,ਉਪ ਪ੍ਰਧਾਨ ਲਖਵਿੰਦਰ ਸਿੰਘ, ਟੈਣੀ ਸੰਧੂ, ਵਿੱਕੀ ਗਿੱਲ, ਗੁਰਦੀਪ ਸਿੰਘ, ਸਰਪੰਚ ਲੱਖਪ੍ਰੀਤ ਸਿੰਘ ਬਰਾੜ, ਤੇਜ਼ਾ ਸਿੰਘ, ਭੋਲਾ ਸਿੰਘ, ਨਛੱਤਰ ਸਿੰਘ,ਪੰਚ ਨੰਦ ਸਿੰਘ, ਬੱਬੀ ਬਰਾੜ,ਗੋਲਡੀ ਫੌਜੀ ਤੇ ਗੁਰਤੇਜ ਸਿੰਘ ਚੇਅਰਮੈਨ ਵਾਟਰ ਵਰਕਸ ਕਮੇਟੀ ਆਦਿ ਹਾਜ਼ਰ ਸਨ।
