ਝਾੜੂ ਦੀ ਬੇਅਦਬੀ ਮਾਮਲੇ ’ਚ ਨੌਜਵਾਨ ਨੂੰ ਜੇਲ੍ਹ ਭੇਜਣਾ ਧੱਕੇਸ਼ਾਹੀ: ਕੁਲਵੰਤ ਰਾਏ ਸਿੰਗਲਾ

0

ਮਾਨਸਾ, (ਬਹਾਦਰ ਖ਼ਾਨ): ਟਾਂਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਖ਼ਿਲਾਫ਼ ਝਾੜੂ ਦੀ ਬੇਅਦਬੀ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜੇ ਜਾਣ ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਵਿਧਾਇਕ ਬੁੱਧ ਰਾਮ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਝਾੜੂ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਇੱਕ ਨੌਜਵਾਨ ਵੱਲੋਂ ਕੀਤੀ ਗਈ ਕਾਰਵਾਈ ਨੂੰ ਆਧਾਰ ਬਣਾ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਨਾ ਅਤੇ ਜੇਲ੍ਹ ਭੇਜਣਾ ਗੈਰ-ਲੋਕਤੰਤਰੀ ਕਦਮ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਲੋਚਨਾ ਨੂੰ ਬਰਦਾਸ਼ਤ ਕਰਨ ਦੀ ਬਜਾਏ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਕਾਰਵਾਈ ਨੂੰ ਧੱਕੇਸ਼ਾਹੀ ਅਤੇ ਸੱਤਾ ਦੇ ਦੁਰਪਯੋਗ ਵਜੋਂ ਦੇਖ ਰਹੇ ਹਨ।

ਸਿੰਗਲਾ ਨੇ ਕਿਹਾ ਕਿ ਸਰਕਾਰ ਨੂੰ ਬੇਰੁਜ਼ਗਾਰੀ, ਨਸ਼ਿਆਂ, ਕਿਸਾਨਾਂ ਅਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨੌਜਵਾਨ ਨੂੰ ਇਨਸਾਫ਼ ਨਾ ਮਿਲਿਆ ਤਾਂ ਕਾਂਗਰਸ ਪਾਰਟੀ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ। ਇਸ ਮੌਕੇ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *