ਭਾਜਪਾ ਹੀ ਪੰਜਾਬ ਨੂੰ ਵਿਕਾਸ ਤੇ ਖੁਸ਼ਹਾਲੀ ਵੱਲ ਲੈ ਜਾ ਸਕਦੀ ਹੈ : ਕੇਵਲ ਢਿੱਲੋਂ

0

ਝੂਠੇ ਵਾਅਦੇ, ਝੂਠੀਆਂ ਗੱਲਾਂ ਕਰਨਾ, ਇਨ੍ਹਾਂ ਦੀ ਫਿਤਰਤ ਹੈ : ਨਾਇਬ ਸੈਣੀ

ਧੂਰੀ/ਸ਼ੇਰਪੁਰ, 7 ਜੂਨ (ਤਰਸੇਮ ਵਰਮਾ, ਨਰੇਸ਼ ਅਤਰੀ) : ਪਿੰਡ ਬੱਬਣਪੁਰ ਧੂਰੀ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਇੱਕ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਸੰਗਰੂਰ ਅਤੇ ਧੂਰੀ ਹਲਕੇ ਦੀ ਭਾਜਪਾ ਲੀਡਰਸ਼ਿਪ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਰਹੇ। ਸਭਾ ਨੂੰ ਸੰਬੋਧਨ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਲੋਕਾਂ ਦੀ ਭਲਾਈ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਚਾਹੇ ਉਹ ਕਿਸਾਨ ਭਰਾਵਾਂ ਲਈ ਐਮਐਸਪੀ ਦੀ ਗੱਲ ਹੋਵੇ ਜਾਂ ਹੋਰ ਸਹੂਲਤਾਂ ਦੀ, ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ ਅਤੇ ਦੇਸ਼ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 2027 ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ ਅਤੇ ਉਹ ਅੱਜ ਇਸ ਦਾ ਐਲਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਚੁਟਕਲੇ ਤਾਂ ਨਹੀਂ ਆਉਂਦੇ, ਪਰ ਵਿਕਾਸ ਕਰਨਾ ਜ਼ਰੂਰ ਆਉਂਦਾ ਹੈ, ਜੋ ਸਾਡੇ ਆਦਰਣੀਯ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਕਰਕੇ ਦਿਖਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਹੀ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਦੇ ਸਕਦੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਮਜ਼ਬੂਤੀ ਨਾਲ ਜਨਤਾ ਵਿੱਚ ਜਾਣ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਸਭਾ ਦੌਰਾਨ ਭਾਜਪਾ ਆਗੂਆਂ ਨੇ ਪਾਰਟੀ ਦੀਆਂ ਨੀਤੀਆਂ, ਵਿਕਾਸ ਕਾਰਜਾਂ ਅਤੇ ਲੋਕ ਹਿੱਤ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਦਾ ਭਰਪੂਰ ਸਵਾਗਤ ਕੀਤਾ।

Leave a Reply

Your email address will not be published. Required fields are marked *