ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵੱਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

0

ਪਟਿਆਲਾ-(ਗੁਰਪ੍ਰਤਾਪ ਸਿੰਘ ਸਾਹੀ)-ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸੇਫ ਇੰਡੀਆ ਸੀਜਨ-6 ਦੇ ਟਾਪ-20 ਪ੍ਰਤੀਯੋਗੀਆਂ ਵਿਚ ਅਪਣੀ ਥਾਂ ਬਟਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇਂ ਕਰਨਿਕ ਬਲੀਡਿੰਗ, ਡਾਇਬਟੀਜ਼ ਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ। ਕਰੀਬ ਦੇ ਸਾਲਾ ਤੋਂ, ਮਾਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਕੂਲ ਲੇਸਕਪਿਕ ਆਪ੍ਰੇਸ਼ਨ ਕੀਤਾ ਗਿਆ। ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ,ਹਰਮਨਪ੍ਰੀਤ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਸਾਲ 2011 ਵਿਚ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਸ਼ੁਰੂ ਹੋਈਆਂ, ਜਿਸ ਕਾਰਨ ਉਸ ਨੂੰ ਨਿਊਰੋਲੋਜੀਕਲ ਪੇਚੀਦਗੀਆਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਆਰਥਿਕ ਹਾਲਤ ‘ਤੇ ਵੀ ਪਿਆ। ਉਸਦੀ ਦੇਖਭਾਲ ਲਈ ਉਸਦੇ ਪਤੀ ਨੂੰ ਨਿੱਸੀ ਖੇਤਰ ਦੀ ਵਧੀਆ ਨੌਕਰੀ ਛੱਡਣੀ ਪਈ, ਉਤ ਇਲਾਜ ਦਾ ਖਰਚਾ ਲਗਾਤਾਰ ਵਧਦਾ ਰਿਹਾ। ਸਾਲ 2025 ਵਿਚ, ਪੇਰੀਮੈਨਪੋਜ ਦੌਰਾਨ ਉਹ ਲੰਬੇ ਸਮੇਂ ਤੱਕ ਲਗਾਤਾਰ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹੋ ਗਈ। ਸਾਲ 2020 ਅਤੇ 2024 ਵਿਚ ਮਿਰੇਨਾ ਇਨਸਰਸ਼ਨ ਸਮੇਤ ਕਈ ਇਲਾਜ ਕਰਵਾਉਣ ਦੇ ਬਾਵਜੂਦ ਉਸਦੀ ਸਮੱਸਿਆ ਸਾਰੀ ਰਹੀ ਅਤੇ ਕਰੀਬ ਦੇ ਸਾਲਾਂ ਤੱਕ ਲਗਾਤਾਰ ਉਹ ਕਰੋਨਿਕ ਬਲੀਡਿੰਗ ਦੀ ਸ਼ਿਕਾਰ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਕਾਰੀ ਮੈਡੀਕਲ ਕਾਲਸ ਤੇ ਰਾਜਿੰਦਰਾ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾ. ਪ੍ਰੀਤ ਕਮਲ ਸਿਬੀਆ ਨੇ ਕਿਹਾ ਕਿ ਹਰਮਨਪ੍ਰੀਤ ਜੇਮੀਨੇਪੋਚ ਦੇ ਪੜਾਅ ਵੱਲ ਵਧ ਰਹੀ ਸੀ, ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਜਿਆਦਾ ਮਾਹਵਾਰੀ ਖੂਨ ਵਹਿਣ ਦੀ ਹਰਮਨਪ੍ਰੀਤ ਕੌਰ ਸਮੱਸਿਆ ਨਾਲ ਪੀੜਤ ਸੀ। ਇਸਦੇ ਨਾਲ ਹੀ ਉਸ ਨੂੰ ਹਾਈਪਰਟੈਨਸ਼ਨ,ਟਾਈਪ-2 ਡਾਇਬਟੀਜ਼,ਹਾਈਪੋਥਾਇਰਾਇਡਿਜ਼ਮ,ਸਰਾਇਸਿਸ ਅਤੇ ਨਿਊਰਲਜੀਕਲ ਪੇਚੀਦਗੀਆਂ ਸਮੇਤ ਕਈ ਹੋਰ ਸਿਹਤ ਸਮੱਸਿਆਵਾਂ ਵੀ ਸਨ।ਡਾ.ਸਿਬੀਆ ਨੇ ਦੱਸਿਆ ਕਿ ਉਸਦੇ ਗਰਭਾਸ਼ਯ ਵਿਚ ਇੱਕ ਵੱਡਾ ਫਾਈਬਰਾਇਤ ਸੀ ਅਤੇ ਪਹਿਲਾਂ ਵੀ ਲੰਬੇ ਸਮੇਂ ਤੱਕ ਦਵਾਈਆਂ ਰਾਹੀਂ ਇਲਾਜ ਕੀਤਾ ਗਿਆ ਸੀ ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ। ਸਾਡੀ ਟੀਮ ਨੇ ਉਸਦਾ ਟਟਲ ਲੇਪ੍ਰੋਸਕੋਪਿਕ ਹਿਸਟਰੇਕਟੋਮੀ ਆਪ੍ਰੇਸ਼ਨ ਕੀਤਾ।ਆਪ੍ਰੇਸ਼ਨ ਤੋਂ ਬਾਅਦ ਦੀ ਸਿਹਤਯਾਬੀ ਸੁਚਾਰੂ ਢੰਗ ਨਾਲ ਹੋਈ ਤੇ ਉਸ ਨੂੰ ਤਸੱਲੀਬਖਸ਼ ਹਾਲਤ ‘ਚ ਹਸਪਤਾਲ ਤੇ ਛੁੱਟੀ ਦੇ ਦਿੱਤੀ ਗਈ। ਹਰਮਨਪ੍ਰੀਤ ਨੇ ਦੱਸਿਆ ਕਿ ਇਲਾਜ ਦੌਰਾਨ ਉਸਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ, ਜਿਸ ਨਾਲ ਉਸਦੇ ਪਰਿਵਾਰ ‘ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋ ਗਿਆ। ਉਸਨੇ ਇਸ ਲੋਕ-ਤਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ.ਆਪਣੇ ਉਦਮੀ ਸਫ਼ਰ ਲਈ ਜਾਣੀ ਜਾਂਦੀ ਹਰਮਨਪ੍ਰੀਤ ਨੇ ਸਾਲਾਂ ਤੱਕ ਪਟਿਆਲਾ ਵਿੱਚ ਟਿਫਨ ਸੇਵਾ ਗੂਡ ਕਾਰਟ ਅਤੇ ਫੂਡ ਚੀਨ ਚਲਾਈ ਹੈ। ਲੰਬੇ ਸਮੇਂ ਤੱਕ ਬਿਮਾਰੀ ਨਾਲ ਜੂਝਣ ਦੇ ਬਾਵਜੂਦ ਉਸਨੇ ਖਾਣਾ ਬਣਾਉਣ ਦੇ ਆਪਣੇ ਜਨੂੰਨ ਨੂੰ ਜਾਰੀ ਰੱਖਿਆ ਅਤੇ ਮਾਸਟਰਸੇਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆ ਵਿਚ ਆਪਣੀ ਥਾਂ ਬਣਾਈ। ਹੁਣ ਸਿਹਤਯਾਬੀ ਤੋਂ ਬਾਅਦ ਉਹ ਆਪਣੇ ਸੁਪਨਿਆਂ ਨੂੰ ਦੁਬਾਰਾ ਸਾਕਾਰ ਕਰਨ ਦੀ ਤਿਆਰੀ ਕਰ ਰਹੀ ਹੈ।

Leave a Reply

Your email address will not be published. Required fields are marked *