Public holiday Punjab: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…


ਪੰਜਾਬ, 9 ਜੂਨ 2025 (ਨਿਊਜ਼ ਟਾਊਨ ਨੈਟਵਰਕ) :
ਪੰਜਾਬ ਵਿਚ 11 ਜੂਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ ਦੇ ਕਲੰਡਰ ਮੁਤਾਬਕ ‘ਕਬੀਰ ਜੈਯੰਤੀ‘ ਮੌਕੇ ਛੁੱਟੀ ਕੀਤੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫਤਰ ਬੰਦ (Public holiday Punjab) ਰਹਿਣਗੇ।
ਦੱਸ ਦਈਏ ਕਿ ਪੰਜਾਬ ਦੇ ਸਕੂਲਾਂ ਵਿਚ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਪੰਜਾਬ ਦੇ ਸਕੂਲਾਂ ਵਿਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।
ਇਸ ਦੌਰਾਨ ਸਾਰੇ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀਆਂ ਹਨ।