ਐਲਪੀਜੀ ਗੈਸ ਸਿਲੰਡਰ ਹੋਇਆ ਸਸਤਾ, ਡਿੱਗੀਆਂ ਕੀਮਤਾਂ


ਨਵੀਂ ਦਿੱਲੀ, 9 ਜੂਨ 2025 (ਨਿਊਜ਼ ਟਾਊਨ ਨੈਟਵਰਕ) :
ਐਲਪੀਜੀ ਗੈਸ ਸਿਲੰਡਰ ਆਮ ਘਰਾਂ ਵਿੱਚ ਵਰਤਿਆ ਜਾਂਦਾ ਹੈ ਜਦਕਿ ਰੈਸਟੋਰੈਂਟਾਂ ਅਤੇ ਹੋਟਲਾਂ ਵਿੱਚ ਵਪਾਰਕ ਐਲਪੀਜੀ ਗੈਸ ਸਿਲੰਡਰ ਵਰਤਿਆ ਜਾਂਦਾ ਹੈ। ਅੱਜ ਵਪਾਰਕ ਐਲਪੀਜੀ ਗੈਸ ਸਿਲੰਡਰ ਅਤੇ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਜਾਰੀ ਕਰ ਦਿੱਤੀ ਗਈ ਹੈ।
9 ਜੂਨ ਦੀ ਸਵੇਰੇ ਗੈਸ ਸਿਲੰਡਰ ਹੋਇਆ ਸਸਤਾ
ਗੈਸ ਸਿਲੰਡਰ ਦੀ ਨਵੀਂ ਦਰ ਜਾਰੀ ਕਰ ਦਿੱਤੀ ਗਈ ਹੈ। ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 25 ਰੁਪਏ ਘਟਾ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿਚ ਫਿਲਹਾਲ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਘਰੇਲੂ ਐਲਪੀਜੀ ਗੈਸ ਸਿਲੰਡਰ 14 ਕਿਲੋਗ੍ਰਾਮ ਦਾ ਹੁੰਦਾ ਹੈ ਜਦਕਿ ਵਪਾਰਕ ਐਲਪੀਜੀ ਗੈਸ ਸਿਲੰਡਰ 19 ਕਿਲੋਗ੍ਰਾਮ ਦਾ ਹੁੰਦਾ ਹੈ।
ਹੇਠਾਂ ਸਾਰੇ ਸ਼ਹਿਰਾਂ ਵਿੱਚ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਦਿੱਤੀਆਂ ਗਈਆਂ ਹਨ।
ਭਾਰਤੀ ਕੰਪਨੀ ਵੱਲੋਂ ਜਾਰੀ ਕੀਤੀ ਗਈ ਨਵੀਂ ਦਰ ਅਨੁਸਾਰ —
ਦਿੱਲੀ: – 1723.50 ਰੁਪਏ, ਵਪਾਰਕ ਗੈਸ ਸਿਲੰਡਰ ਦੀ ਕੀਮਤ
ਕੋਲਕਾਤਾ: – 1826 ਰੁਪਏ, ਵਪਾਰਕ ਗੈਸ ਸਿਲੰਡਰ ਦੀ ਕੀਮਤ
ਮੁੰਬਈ: – 1674.50 ਰੁਪਏ, ਵਪਾਰਕ ਗੈਸ ਸਿਲੰਡਰ ਦੀ ਕੀਮਤ
ਚੇਨਈ: – 1881 ਰੁਪਏ, ਵਪਾਰਕ ਗੈਸ ਸਿਲੰਡਰ ਦੀ ਕੀਮਤ
ਦੱਸ ਦੇਈਏ ਕਿ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਦਿੱਲੀ ਵਿੱਚ ₹853 ਹੈ।