ਪੰਜਾਬ ਸਰਕਾਰ 200 Sociology ਦੀ ਕਰੇਗੀ ਭਰਤੀ- ਹਰਪਾਲ ਚੀਮਾ


ਚੰਡੀਗੜ੍ਹ, 9 ਜੂਨ 2025 (ਨਿਊਜ਼ ਟਾਊਨ ਨੈਟਵਰਕ) :
ਪੰਜਾਬ ਸਰਕਾਰ ਆਉਂਦੇ ਦਿਨਾਂ ਵਿੱਚ 200 Sociology ਦੀ ਭਰਤੀ ਕਰੇਗੀ। ਇਹ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ 200 Sociology ਨਸ਼ੇ ਵਿੱਚ ਗ੍ਰਸਤ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਉਨ੍ਹਾਂ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਲ। ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਵਾਸਤੇ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਸਿਹਤ ਵਿਭਾਗ ਕੋਲੋਂ ਅਸਾਮੀਆਂ ਦੀ ਜਾਣਕਾਰੀ ਮੰਗੀ ਗਈ ਹੈ। ਚੀਮਾ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ ਅੰਦਰ 16348 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ, ਜਦੋਂਕਿ 11 ਕਰੋੜ ਤੋਂ ਵੱਧ ਦੀ ਡਰੱਗਮਨੀ ਵੀ ਬਰਾਮਦ ਪੁਲਿਸ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਲਈ ਸਾਡੀ ਸਰਕਾਰ ਅਹਿਮ ਕਦਮ ਚੁੱਕ ਰਹੀ ਹੈ।