ਕਵਲਪ੍ਰੀਤ ਸਿੰਘ ਕਾਕੀ ਬਣ ਸਕਦੇ ਹਨ ਕਾਦੀਆਂ ਦੇ ਹਲਕਾ ਇੰਚਾਰਜ

0
Sukhi

ਕਵਲਪ੍ਰੀਤ ਸਿੰਘ ਕਾਕੀ ਬਣ ਸਕਦੇ ਹਨ...

ਧਾਰੀਵਾਲ: ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਪਾਰਟੀ ਅੰਦਰੋਂ ਮਿਲ ਰਹੀਆਂ ਜਾਣਕਾਰੀਆਂ ਮੁਤਾਬਕ ਟਕਸਾਲੀ ਅਤੇ ਯੂਥ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਕਾਦੀਆਂ ਤੋਂ ਨਵਾਂ ਹਲਕਾ ਇੰਚਾਰਜ ਬਣਾਇਆ ਜਾ ਸਕਦਾ ਹੈ।

ਸੂਤਰਾਂ ਅਨੁਸਾਰ ਕੰਵਲਪ੍ਰੀਤ ਸਿੰਘ ਕਾਕੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਹਨ। ਇਸ ਤੋਂ ਇਲਾਵਾ ਉਹ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਵੀ ਨਜ਼ਦੀਕੀ ਸਾਥੀਆਂ ਵਿੱਚ ਸ਼ਾਮਲ ਹਨ।

ਪਾਰਟੀ ਸੂਤਰਾਂ ਦਾ ਦਾਅਵਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਸੁੱਚਾ ਸਿੰਘ ਲੰਗਾਹ ਅਤੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਚੰਡੀਗੜ੍ਹ ਸੱਦਿਆ ਹੈ। ਇਸ ਮੀਟਿੰਗ ਤੋਂ ਬਾਅਦ ਕਾਦੀਆਂ ਹਲਕੇ ਲਈ ਨਵੇਂ ਇੰਚਾਰਜ ਦੇ ਐਲਾਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ, ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

Leave a Reply

Your email address will not be published. Required fields are marked *