ਅਨਿਲ ਜੋਸ਼ੀ ਮੁੜ ਅਕਾਲੀ ਦਲ ਵਿਚ ਸ਼ਾਮਲ

ਲੁਧਿਆਣਾ ਪਛਮੀ ਹਲਕੇ ਵਿਚ ਕੀਤਾ ਅਕਾਲੀ ਦਲ ਦੇ ਹੱਕ ਵਿਚ ਚੋਣ ਪ੍ਰਚਾਰ

ਚੰਡੀਗੜ੍ਹ, 9 ਜੂਨ (ਨਿਊਜ਼ ਟਾਊਨ ਨੈਟਵਰਕ) :
ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਅਨਿਲ ਜੋਸ਼ੀ ਅੱਜ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਅਤੇ ਉਨ੍ਹਾਂ ਲੁਧਿਆਣਾ ਪਛਮੀ ਹਲਕੇ ਵਿਚ ਹੋ ਰਹੀ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਸ. ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਦੇ ਮੁੜ ਅਕਾਲੀ ਦਲ ਵਿਚ ਸਰਗਰਮ ਹੋਣ ਦਾ ਹਾਰਦਿਕ ਸੁਆਗਤ ਕੀਤਾ। ਉਨ੍ਹਾਂ ਕਿਹਾ, ‘ਮੈਨੂੰ ਬਹੁਤ ਖ਼ੁਸ਼ੀ ਹੇ ਕਿ ਅੱਜ ਮੇਰੇ ਛੋਟੇ ਭਰਾ ਅਨਿਲ ਜੋਸ਼ੀ ਨੇ ਮੁੜ ਅਕਾਲੀ ਦਲ ਦੀ ਕਮਾਨ ਸੰਭਾਲ ਲਈ ਹੈ। ਅਨਿਲ ਜੋਸ਼ੀ ਦੇ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ਦਾ ਲੁਧਿਅਣਾ ਪਛਮੀ ਦੀ ਜ਼ਿਮਨੀ ਚੋਣ ਉਤੇ ਬਹੁਤ ਚੰਗਾ ਅਸਰ ਪਵੇਗਾ।

ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਨੇ ਨਵੰਬਰ, 2024 ਵਿਚ ਪਾਰਟੀ ਦੀ ਅੰਦਰੂਨੀ ਖਾਨਾਜੰਗੀ ਕਾਰਨ ਅਸਤੀਫ਼ਾ ਦੇ ਦਿਤਾ ਸੀ। ਇਹ ਵੀ ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਇਕ ਨਿਡਰ ਅਤੇ ਬੇਦਾਗ਼ ਸਿਆਸਤਦਾਨ ਹੈ। ਉਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ।