2 ਤੋਂ 4 ਜੁਲਾਈ ਤੱਕ ਪੰਜਾਬ ‘ਚ ਭਾਰੀ ਮੀਂਹ ਦਾ ਯੈਲੋ ਅਲਰਟ

2 ਤੋਂ 4 ਜੁਲਾਈ ਤੱਕ ਪੰਜਾਬ 'ਚ ਭਾਰੀ...
ਲੁਧਿਆਣਾ: ਪੰਜਾਬ ਵਿੱਚ ਸੋਮਵਾਰ ਨੂੰ ਹੁੰਮਸ ਭਰੀ ਗਰਮੀ ਦੇ ਦਰਮਿਆਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ ਵਿੱਚ 0.5 ਮਿਲੀਮੀਟਰ, ਫਿਰੋਜ਼ਪੁਰ ਵਿੱਚ 1.5 ਮਿਲੀਮੀਟਰ ਅਤੇ ਹੁਸ਼ਿਆਰਪੁਰ ਵਿੱਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।
ਦੂਜੇ ਪਾਸੇ, ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਨੇ ਦੱਸਿਆ ਕਿ ਪੰਜਾਬ ਵਿੱਚ ਮੌਨਸੂਨ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਦਸਤਕ ਦੇ ਸਕਦਾ ਹੈ। ਮੌਨਸੂਨ ਦੇ ਸਰਗਰਮ ਹੋਣ ਨਾਲ 2 ਤੋਂ 4 ਜੁਲਾਈ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
