ਕੇਂਦਰ ਨੇ ਪੈਟਰੋਲ-ਡੀਜ਼ਲ ਵਿਕਰੀ ‘ਤੇ ਲੱਗੀ ਪਾਬੰਦੀ ਹਟਾਈ

0
Petrol

ਕੇਂਦਰ ਨੇ ਪੈਟਰੋਲ-ਡੀਜ਼ਲ ਵਿਕਰੀ 'ਤੇ ਲੱਗੀ...

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪਹਿਲੀ ਜੁਲਾਈ ਤੋਂ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ‘ਤੇ ਲਗਾਈ ਗਈ ਅਸਥਾਈ ਪਾਬੰਦੀ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਇਸ ਸਬੰਧੀ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਪੱਤਰ ਜਾਰੀ ਕਰਕੇ ਪੈਟਰੋਲ ਪੰਪਾਂ ‘ਤੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਖ਼ਤਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 12 ਜੂਨ ਨੂੰ ਗਲੋਬਲ ਪੱਧਰ ‘ਤੇ ਤੇਲ ਸਪਲਾਈ ਵਿੱਚ ਆਈਆਂ ਰੁਕਾਵਟਾਂ ਦੇ ਮੱਦੇਨਜ਼ਰ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਹਾਈ ਸਪੀਡ ਡੀਜ਼ਲ ਦੀ ਵਿਕਰੀ ‘ਤੇ ਪ੍ਰਤੀ ਗਾਹਕ ਪ੍ਰਤੀ ਦਿਨ 200 ਲੀਟਰ ਦੀ ਸੀਮਾ ਲਗਾਈ ਸੀ। ਹੁਣ ਦੇਸ਼ ਵਿੱਚ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਸਰਕਾਰ ਨੇ ਇਹ ਸੀਮਾ ਹਟਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਆਮ ਖਪਤਕਾਰਾਂ ਅਤੇ ਵਪਾਰਕ ਵਰਤੋਂਕਾਰਾਂ ਨੂੰ ਰਾਹਤ ਮਿਲੇਗੀ।

ਇਸ ਫ਼ੈਸਲੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੀ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਸੂਬੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਲੱਗ ਰਹੇ ਬਿਜਲੀ ਕੱਟਾਂ ਕਾਰਨ ਖੇਤਾਂ ਵਿੱਚ ਡੀਜ਼ਲ ਨਾਲ ਚੱਲਣ ਵਾਲੇ ਇੰਜਣਾਂ ਦੀ ਵਰਤੋਂ ਵਧ ਗਈ ਸੀ। ਡੀਜ਼ਲ ਵਿਕਰੀ ਦੀ ਸੀਮਾ ਕਾਰਨ ਕਿਸਾਨਾਂ ਨੂੰ ਇੰਧਨ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਹੁਣ ਪਾਬੰਦੀ ਹਟਣ ਨਾਲ ਉਨ੍ਹਾਂ ਨੂੰ ਲੋੜ ਅਨੁਸਾਰ ਡੀਜ਼ਲ ਮਿਲ ਸਕੇਗਾ।

Leave a Reply

Your email address will not be published. Required fields are marked *