ਹਰਿਮੰਦਰ ਸਾਹਿਬ ਵਿੱਚ ਮੁੱਖ ਮੰਤਰੀ ਦੀ ਤਸਵੀਰ ਵਾਲੇ ਪਛਾਣ ਪੱਤਰ ਉਤਾਰਵਾਏ

ਹਰਿਮੰਦਰ ਸਾਹਿਬ ਵਿੱਚ ਮੁੱਖ ਮੰਤਰੀ ਦੀ ਤਸਵੀਰ ...
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼ਨੀਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵਾਲੇ ਪਛਾਣ ਪੱਤਰ ਪਹਿਨ ਕੇ ਆਏ ਕੁਝ ਸ਼ਰਧਾਲੂਆਂ ਨੂੰ ਗੁਰਦੁਆਰਾ ਪਰਿਸਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਉਹ ਪਛਾਣ ਪੱਤਰ ਗਲੇ ਤੋਂ ਉਤਾਰਨ ਲਈ ਕਿਹਾ ਗਿਆ।
ਮੌਕੇ ‘ਤੇ ਮੌਜੂਦ ਕੁਝ ਸਿੱਖ ਸ਼ਰਧਾਲੂਆਂ ਨੇ ਇਨ੍ਹਾਂ ਪਛਾਣ ਪੱਤਰਾਂ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੋਖੀ ਕਰਾਰ ਦਿੱਤਾ ਗਿਆ ਹੈ, ਇਸ ਲਈ ਉਨ੍ਹਾਂ ਦੀ ਤਸਵੀਰ ਵਾਲੇ ਪਛਾਣ ਪੱਤਰ ਪਹਿਨ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣਾ ਉਚਿਤ ਨਹੀਂ ਹੈ। ਇਸ ਤੋਂ ਬਾਅਦ ਸ਼ਰਧਾਲੂਆਂ ਨੇ ਆਪਣੇ ਗਲੇ ਤੋਂ ਪਛਾਣ ਪੱਤਰ ਉਤਾਰ ਦਿੱਤੇ।
ਯਾਤਰਾ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਦੱਸਿਆ ਕਿ ਇਹ ਪਛਾਣ ਪੱਤਰ ਉਨ੍ਹਾਂ ਨੂੰ ਸਰਕਾਰ ਵੱਲੋਂ ਯਾਤਰਾ ਦੇ ਪ੍ਰਬੰਧਾਂ ਤਹਿਤ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਾ ਅਤੇ ਦਰਸ਼ਨ ਕਰਨਾ ਸੀ।
