ਕਮਲ ਕਿਸ਼ੋਰ ਸ਼ਰਮਾ ਹਲਕਾ ਰੂਪਨਗਰ ਦੇ ਕੋਆਰਡੀਨੇਟਰ ਨਿਯੁਕਤ

0
kamal kishore sharma appoint

ਖਰੜ, 10 ਜੂਨ 2025 (ਸੁਮਿਤ ਭਾਖੜੀ) : ਪੰਜਾਬ ਕਾਂਗਰਸ ਨੇ ਸਾਲ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦਰਅਸਲ ਪਹਿਲੇ ਪੜਾਅ ‘ਚ 117 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਕਾਂਗਰਸ ‘ਚ ਇਸ ਸੰਬੰਧੀ ਦੀਆਂ ਤਿਆਰੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਸਨ। ਇਹਨਾਂ ਬਣਾਏ ਗਏ ਕੋਆਡੀਨੇਟਰਾਂ ਵਿੱਚ ਹਲਕਾ ਖਰੜ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਕਿਸ਼ੋਰ ਸ਼ਰਮਾ ਨੂੰ ਵਿਧਾਨ ਸਭਾ ਹਲਕਾ ਰੂਪਨਗਰ ਦਾ ਕੋਆਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਕੋਆਰਡੀਨੇਟਰ ਨਿਯੁਕਤ ਮਗਰੋਂ ਕਮਲ ਕਿਸ਼ੋਰ ਸ਼ਰਮਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਸਾਰੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਭਰੋਸਾ ਦਿੰਦਾ ਹਾਂ ਕਿ ਪਾਰਟੀ ਦੁਆਰਾ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਪਾਰਟੀ ਦੁਆਰਾ ਮੇਰੇ ‘ਤੇ ਕੀਤੇ ਗਏ ਭਰੋਸੇ ‘ਤੇ ਖ਼ਰਾ ਉਤਰਾਂਗਾ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਆਗੂਆਂ ਦੁਆਰਾ ਸਾਰੇ ਹਲਕਿਆਂ ਦਾ ਦੌਰਾ ਕੀਤਾ ਗਿਆ ਸੀ ਅਤੇ ਸਾਰੇ ਹਲਕਿਆਂ ਤੋਂ ਫੀਡਬੈਕ ਲਈ ਗਈ ਸੀ। ਇਸ ਤੋਂ ਬਾਅਦ ਕੋਆਰਡੀਨੇਟਰਾਂ ਦੀਆਂ ਤਾਇਨਾਤੀਆਂ ਕੀਤੀਆਂ ਹਨ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸੰਦੀਪ ਸੰਧੂ ਦੁਆਰਾ ਆਦੇਸ਼ ਜਾਰੀ ਕੀਤੇ ਗਏ ਹਨ।

Leave a Reply

Your email address will not be published. Required fields are marked *