ਪੰਜਾਬ ਬਣਿਆ ਪਹਿਲੀ ਤੋਂ 12ਵੀਂ ਜਮਾਤ ਤੱਕ ਏਆਈ ਨੂੰ ਮੁੱਖ ਵਿਸ਼ਾ

0
1to12

ਪੰਜਾਬ ਬਣਿਆ ਪਹਿਲੀ ਤੋਂ...

ਚੰਡੀਗੜ੍ਹ, 22 ਜੁਲਾਈ: ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ‘ਸਰਬੱਤ.AI’ ਪ੍ਰੋਜੈਕਟ ਤਹਿਤ ਇਹ ਪਾਠਕ੍ਰਮ ਪੜਾਅਵਾਰ ਲਾਗੂ ਕੀਤਾ ਜਾਵੇਗਾ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇਹ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਏਆਈ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਨਾਲ ਨਵੀਨਤਾ, ਨੈਤਿਕ ਏਆਈ, ਉੱਦਮਤਾ ਅਤੇ ਜ਼ਿੰਮੇਵਾਰ ਡਿਜੀਟਲ ਨਾਗਰਿਕਤਾ ਨੂੰ ਵੀ ਉਤਸ਼ਾਹ ਮਿਲੇਗਾ।

ਉਨ੍ਹਾਂ ਦੱਸਿਆ ਕਿ ਪਾਠਕ੍ਰਮ ਸਿੰਗਾਪੁਰ, ਫਿਨਲੈਂਡ, ਯੂਏਈ ਅਤੇ ਅਮਰੀਕਾ ਦੇ ਸਰਵੋਤਮ ਸਿੱਖਿਆ ਮਾਡਲਾਂ ਦੇ ਅਧਿਐਨ ਉਪਰੰਤ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਯੂਨੈਸਕੋ ਦੇ ਐਥੀਕਲ ਏਆਈ ਫਰੇਮਵਰਕ ਨਾਲ ਜੋੜਿਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਬਾਰੇ ਵੀ ਸਿਖਾਇਆ ਜਾ ਸਕੇ। ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਕੰਪਿਊਟਰ ਸਾਇੰਸ ਨਾਲ ਏਆਈ ਨੂੰ ਜੋੜਿਆ ਜਾਵੇਗਾ। ਵਿਦਿਆਰਥੀਆਂ ਨੂੰ ਲਾਈਵ ਆਨਲਾਈਨ ਕਲਾਸਾਂ, ਰਿਕਾਰਡ ਕੀਤੇ ਲੈਕਚਰਾਂ, ਪ੍ਰੋਜੈਕਟ ਆਧਾਰਿਤ ਸਿਖਲਾਈ, ਨਿਰੰਤਰ ਮੁਲਾਂਕਣ ਅਤੇ ਲਰਨਿੰਗ ਮੈਨੇਜਮੈਂਟ ਸਿਸਟਮ (ਐਲਐਮਐਸ) ਰਾਹੀਂ ਪੜ੍ਹਾਇਆ ਜਾਵੇਗਾ। ਦੂਜੇ ਪੜਾਅ ਵਿੱਚ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਇਹ ਵਿਸ਼ਾ ਸ਼ੁਰੂ ਕੀਤਾ ਜਾਵੇਗਾ।

Leave a Reply

Your email address will not be published. Required fields are marked *