ਗੈਂਗਸਟਰਾਂ ‘ਤੇ ਵਾਰ ਦੇ 184ਵੇਂ ਦਿਨ 776 ਥਾਵਾਂ ‘ਤੇ ਛਾਪੇ, 472 ਕਾਬੂ

0
arrest

ਗੈਂਗਸਟਰਾਂ 'ਤੇ ਵਾਰ ਦੇ 184ਵੇਂ ਦਿਨ 776...

ਚੰਡੀਗੜ੍ਹ, 23 ਜੁਲਾਈ: ਪੰਜਾਬ ਪੁਲਿਸ ਨੇ ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 184ਵੇਂ ਦਿਨ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ 776 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ 472 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜ ਹਥਿਆਰ ਵੀ ਬਰਾਮਦ ਕੀਤੇ ਗਏ, ਜਦਕਿ 288 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।

ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, 20 ਜਨਵਰੀ 2026 ਨੂੰ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 52,174 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਆਪਰੇਸ਼ਨ ਜਾਰੀ ਹਨ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਰੂਪ ਵਿੱਚ ਸਾਂਝੀ ਕਰਨ, ਤਾਂ ਜੋ ਅਪਰਾਧ ‘ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਕੇਲ ਕੱਸੀ ਜਾ ਸਕੇ। ਇਸੇ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 509ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਕਾਰਵਾਈ ਕਰਦਿਆਂ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ 7.6 ਕਿਲੋ ਹੈਰੋਇਨ, 1 ਕਿਲੋ ਅਫੀਮ, 538 ਨਸ਼ੀਲੀਆਂ ਗੋਲੀਆਂ ਅਤੇ 10.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਪੁਲਿਸ ਅਨੁਸਾਰ, ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ 74,411 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਲਈ ਵੀ ਰਾਜ਼ੀ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਇਹ ਵਿਸ਼ੇਸ਼ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ।

Leave a Reply

Your email address will not be published. Required fields are marked *