ਭਾਜਪਾ ਦੇ ਕੌਮੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਦਿੱਤਾ ਅਸਤੀਫ਼ਾ

ਭਾਜਪਾ ਦੇ ਕੌਮੀ ਬੁਲਾਰੇ ਸ਼ਹਿਜ਼ਾਦ..
ਨਵੀਂ ਦਿੱਲੀ : ਟੀਵੀ ਬਹਿਸਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਖ ਮਜ਼ਬੂਤੀ ਨਾਲ ਰੱਖਣ ਵਾਲੇ ਕੌਮੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਲੰਘੀ ਸ਼ਾਮ ਆਪਣਾ ਅਸਤੀਫ਼ਾ ਪਾਰਟੀ ਹਾਈਕਮਾਨ ਨੂੰ ਭੇਜ ਦਿੱਤਾ। ਅਸਤੀਫ਼ੇ ਤੋਂ ਤੁਰੰਤ ਬਾਅਦ ਪੂਨਾਵਾਲਾ ਨੇ ਆਪਣੇ X ਅਤੇ ਹੋਰ ਸੋਸ਼ਲ ਮੀਡੀਆ ਅਕਾਊਂਟਾਂ ਦੀ ਬਾਇਓ ਵਿੱਚੋਂ “ਭਾਜਪਾ” ਸ਼ਬਦ ਹਟਾ ਦਿੱਤਾ। ਨਵੀਂ ਬਾਇਓ ਵਿੱਚ ਉਨ੍ਹਾਂ ਨੇ ਆਪਣੇ ਆਪ ਨੂੰ “ਭਾਰਤੀ” ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜੀਵਨ ਭਰ ਸਮਰਥਕ ਦੱਸਿਆ ਹੈ।
ਸ਼ਹਿਜ਼ਾਦ ਪੂਨਾਵਾਲਾ ਪਹਿਲਾਂ ਕਾਂਗਰਸ ਵਿੱਚ ਰਹਿ ਚੁੱਕੇ ਹਨ ਅਤੇ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ ਪਾਰਟੀ ਦੇ ਪ੍ਰਮੁੱਖ ਅਤੇ ਤਰਕਸ਼ੀਲ ਬੁਲਾਰਿਆਂ ਵਿੱਚ ਸ਼ੁਮਾਰ ਕੀਤੇ ਜਾਂਦੇ ਹਨ। ਹਾਲਾਂਕਿ, ਉਨ੍ਹਾਂ ਦੇ ਅਸਤੀਫ਼ੇ ਦੇ ਕਾਰਨਾਂ ਨੂੰ ਲੈ ਕੇ ਅਜੇ ਤੱਕ ਨਾ ਤਾਂ ਸ਼ਹਿਜ਼ਾਦ ਪੂਨਾਵਾਲਾ ਅਤੇ ਨਾ ਹੀ ਭਾਜਪਾ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ।
