ਭਗਤ ਕਬੀਰ ਜੀ ਦੇ ਵਿਚਾਰਾਂ ਨੂੰ ਅਪਨਾਉਣਾ ਜ਼ਰੂਰੀ – ਭਾਈ ਵਿਸ਼ਾਲ ਸਿੰਘ

0
path

ਅੰਮ੍ਰਿਤਸਰ, 11 ਜੂਨ (ਦਵਾਰਕਾ ਨਾਥ ਰਾਣਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ।

ਇਸ ਮੌਕੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਭਾਈ ਵਿਸ਼ਾਲ ਨੇ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ’ਤੇ ਜ਼ੋਰ ਦਿੱਤਾ। ਭਗਤ ਕਬੀਰ ਜੀ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰੁੱਧ ਅਵਾਜ਼ ਉਠਾਈ ਅਤੇ ਨੇਕੀ ਦਾ ਮਾਰਗ ਅਪਨਾਉਣ ਲਈ ਪ੍ਰੇਰਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *