ਸਕੇ ਭਰਾਵਾਂ ਨਾਲ ਵਾਪਰਿਆ ‘ਰੂੰਹ ਕੰਬਾਊ’ ਹਾਦਸਾ

ਘਰੋਂ ਨਿਕਲਣ ਤੋਂ ਪਹਿਲਾਂ ਇਹਨਾਂ ਗੱਲਾਂ ਦਾ ਰੱਖੋ ਖਾਸ ਧਿਆਨ

ਮੁਕੇਰੀਆਂ 12 ਜੂਨ ( ਨਿਊਜ਼ ਟਾਊਨ ਨੈੱਟਵਰਕ ) ਮੁਕੇਰੀਆਂ ਤੋਂ 4 ਕਿਲੋਮੀਟਰ ਦੂਰ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਮੁਸਾਹਿਬਪੁਰ ਕਸਬੇ ਨੇੜੇ ਇਕ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਾਸੀ ਨਾਹਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਮੱਖਣ ਸਿੰਘ ਵਾਸੀ ਨਾਹਰਪੁਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਸੰਦੀਪ ਕੁਮਾਰ (22) ਅਤੇ ਸਿਕੰਦਰ ਲਾਲ (25) ਦੋਵੇਂ ਸਕੇ ਭਰਾ ਆਪਣੀ ਕਾਰ ਵਿਚ ਮੁਕੇਰੀਆਂ ਤੋਂ ਆਪਣੇ ਪਿੰਡ ਨਾਹਰਪੁਰ ਆ ਰਹੇ ਸਨ। ਜਦੋਂ ਉਹ ਮੁਸਾਹਿਬਪੁਰ ਕਸਬੇ ਦੇ ਲੱਕੀ ਢਾਬੇ ਨੇੜੇ ਪਹੁੰਚੇ ਤਾਂ ਅਚਾਨਕ ਇਕ ਆਵਾਰਾ ਜਾਨਵਰ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਇਕ ਦਰੱਖ਼ਤ ਨਾਲ ਟਕਰਾ ਗਈ।

ਜਿਸ ਕਾਰਨ ਸੰਦੀਪ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਸਿਕੰਦਰ ਲਾਲ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਟੁੱਟ ਗਈਆਂ ਹਨ। ਪੁਲਸ ਦੀ ਮਦਦ ਨਾਲ ਦੋਹਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਲਿਆਂਦਾ ਗਿਆ। ਸਿਕੰਦਰ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਐਮਰਜੈਂਸੀ ਡਿਊਟੀ ’ਤੇ ਮੌਜੂਦ ਡਾਕਟਰ ਨੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ, ਪੋਸਟਮਾਰਟਮ ਕਰਵਾਇਆ ਅਤੇ ਲਾਸ਼ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀ।
