‘ਭਾਬੀ ਕਮਲ ਕੌਰ’ ਮੌਤ ਮਾਮਲੇ ਵਿਚ ਵੱਡਾ ਅਪਡੇਟ ! ਅੰਮ੍ਰਿਤਪਾਲ ਮਹਿਰੋਂ ਦਾ ਨਾਮ ਆਇਆ ਸਾਹਮਣੇ


ਬਠਿੰਡਾ, 13 ਜੂਨ, 2025 (ਨਿਊਜ਼ ਟਾਊਨ ਨੈਟਵਰਕ):
ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਸੀ।
ਮਿਲੀ ਜਾਣਕਾਰੀ ਅਨੁਸਾਰ ਕਮਲ ਕੌਰ ਦੀ ਲਾਸ਼ ਲਗਭਗ ਦੋ ਤੋਂ ਤਿੰਨ ਦਿਨ ਪੁਰਾਣੀ ਦੱਸੀ ਗਈ। ਦੱਸ ਦਈਏ ਕਿ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਲੁਧਿਆਣਾ ਦੀ ਰਹਿਣ ਵਾਲੀ ਸੀ। ਕੰਚਨ ਕੁਮਾਰੀ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡਿਓਜ਼ ਕਾਰਨ ਚਰਚਾ ਵਿਚ ਰਹਿੰਦੀ ਸੀ।
ਹੁਣ ਭਾਬੀ ਕਮਲ ਕੌਰ ਦੀ ਮੌਤ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਹਿਰਾਸਤ ਵਿਚ ਲਏ ਗਏ ਦੋਸ਼ੀ ਨਿਹੰਗ ਅੰਮ੍ਰਿਤਪਾਲ ਮਹਿਰੋਂ ਨਾਲ ਜੁੜੇ ਦੱਸੇ ਜਾ ਰਹੇ ਹਨ। ਪੁਲਸ ਮੁਤਾਬਕ ਫੜੇ ਗਏ ਦੋਵਾਂ ਦੋਸ਼ੀਆਂ ਨੇ ਅੰਮ੍ਰਿਤਪਾਲ ਮਹਿਰੋਂ ਨਾਲ ਮਿਲਕੇ ਭਾਬੀ ਕਮਲ ਕੌਰ ਉਰਫ ਕੰਚਨ ਦੇ ਕਤਲ ਦੀ ਸਾਜ਼ਿਸ਼ ਰਚੀ।

ਹਿਰਾਸਤ ਵਿਚ ਲਏ ਗਏ ਦੋਨਾਂ ਦੋਸ਼ੀਆਂ ਵਿਚੋਂ ਇੱਕ ਜਿਲ੍ਹਾ ਤਰਨਤਾਰਨ ਦੇ ਪੱਟੀ ਦੇ ਹਰੀਕੇ ਪਿੰਡ ਦਾ ਹੈ ਅਤੇ ਇਕ ਜਿਲ੍ਹਾ ਮੋਗਾ ਦੇ ਮਹਿਰੋਂ ਪਿੰਡ ਦੇ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਅੰਮ੍ਰਿਤਪਾਲ ਮਹਿਰੋਂ ਨੇ ਭਾਬੀ ਕਮਲ ਕੌਰ ਨੂੰ ਸੋਸ਼ਲ ਮੀਡੀਆ ‘ਤੇ ਅਸ਼ਲੀਲ ਸਮੱਗਰੀ ਪੋਸਟ ਕਰਨ ਲਈ ਧਮਕੀ ਦਿੱਤੀ ਸੀ। ਜਲਦੀ ਹੀ ਪੁਲਸ ਇਸ ਕਤਲ ਰਹੱਸ ‘ਤੇ ਪ੍ਰੈਸ ਕਾਨਫਰੰਸ ਕਰੇਗੀ।
ਦੱਸ ਦਈਏ ਅੰਮ੍ਰਿਤਪਾਲ ਮਹਿਰੋਂ ਦਾ ਨਾਮ ਪਹਿਲਾਂ ਵੀ ਸੋਸ਼ਲ ਮੀਡੀਆ ਇੰਫਲੁਇੰਸਰਾਂ ਨੂੰ ਧਮਕੀਆਂ ਦੇਣ ਦੇ ਮਾਮਲਿਆਂ ਵਿਚ ਆ ਚੁੱਕਿਆ ਹੈ ਤੇ ਮਹਿਰੋਂ ਖੁਦ ਵੀ ਸੋਸ਼ਲ ਮੀਡੀਆ ਉਤੇ ਖੂਬ ਸਰਗਰਮ ਰਹਿੰਦਾ ਹੈ।