ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਬੈਨ !


ਚੰਡੀਗੜ੍ਹ, 14 ਜੂਨ (ਨਿਊਜ਼ ਟਾਊਨ ਨੈੱਟਵਰਕ) : ਪਿਛਲੇ ਦਿਨੀਂ ਹੋਏ ਕਮਲਕੌਰ ਭਾਬੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਮਹਿਰੋਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ, ਦਰਅਸਲ ਅੰਮ੍ਰਿਤਪਾਲ ਮਹਿਰੋਂ ਦੇ ਇੰਸਟਾਗ੍ਰਾਮ ਐਕਾਊਂਟ ਨੂੰ ਅਚਾਨਕ ਬੰਦ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਹਲਚਲ ਮੱਚ ਗਈ ਹੈ।
ਅੰਮ੍ਰਿਤਪਾਲ ਮਹਿਰੋਂ ਨੇ ਭਾਬੀ ਕਮਲ ਕੌਰ ਤੋਂ ਬਾਅਦ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਵੀ ਸਿੱਧੀ ਧਮਕੀ ਦਿੰਦਿਆਂ ਕਿਹਾ ਕਿ ਇਹ ਕੋਈ ਨਿੱਜੀ ਵੈਰ ਨਹੀਂ, ਪਰ ਲੱਚਰਤਾ ਨੂੰ ਸਹਿਣਾ ਵੀ ਕਬੂਲਯੋਗ ਨਹੀਂ। ਮਹਿਰੋਂ ਨੇ ਕਿਹਾ “ਇਕੱਲੀ ਬਠਿੰਡੇ ‘ਚ ਹੀ ਪਾਰਕਿੰਗ ਨਹੀਂ, ਹੋਰ ਵੀ ਪਾਰਕਿੰਗਾਂ ਹਨ। ਜ਼ਰੂਰੀ ਨਹੀਂ ਕਿ ਹਰ ਵਾਰ ਡੈੱਡਬਾਡੀ ਮਿਲੇ ਹੀ ਮਿਲੇ। ਇਸ ਦੇ ਨਾਲ ਹੀ ਹੁਣ ਪ੍ਰੀਤ ਜੱਟੀ ਨੂੰ ਵੀ ਟਾਰਗੈਟ ਕੀਤਾ ਗਿਆ। ਇਸ ਤੋਂ ਬਾਅਦ ਇਹ ਐਕਸ਼ਨ ਲਿਆ ਗਿਆ ਹੈ ਤੇ ਅੰਮ੍ਰਿਤਪਾਲ ਮਹਿਰੋਂ ਦੇ ਇੰਸਟਾਗ੍ਰਾਮ ਐਕਾਊਂਟ ਨੂੰ ਅਚਾਨਕ ਬੰਦ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਮਹਿਰੋਂ ਵੱਲੋਂ ਸੋਸ਼ਲ ਮੀਡੀਆ ਇਨਫਲੂਐਂਸਰਾਂ ਨੂੰ ਟਾਰਗੈੱਟ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।