ਗੁਰਦੁਆਰਾ ਬਾਬਾ ਬੁੱਢਾਸਰ ਲੋਹਟਬੱਦੀ ਤੋਂ ਸ੍ਰੀ ਆਨੰਦਪੁਰ ਸਾਹਿਬ ਤਕ ਵਿਸ਼ਾਲ ਨਗਰ ਕੀਰਤਨ 19 ਨੂੰ


ਅਹਿਮਦਗੜ੍ਹ, 10 ਨਵੰਬਰ (ਤੇਜਿੰਦਰ ਬਿੰਜੀ)
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਦਿਆਲਾ ਜੀ, ਸ਼ਹੀਦ ਭਾਈ ਸਤੀ ਦਾਸ ਜੀ ਲਾਸਾਨੀ ਸ਼ਹਾਦਤਾਂ ਨੂੰ ਮੁੱਖ ਰੱਖਦਿਆਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਸਮੇਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਅਤੇ ਬ੍ਰਹਮਵੇਤਾ ਤੱਤਵੇਤਾ ਮਹਾਂਪੁਰਖਾਂ ਦਾ ਸਦੀਆਂ ਤੋਂ ਪ੍ਰਾਚੀਨ ਪਵਿੱਤਰ ਤਪ ਅਸਥਾਨ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਜੀ ਦੀ ਰਾਜਧਾਨੀ ਅਸਥਾਨ ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਲੋਹਟਬੱਦੀ ਦੇ ਮੌਜੂਦਾ ਮੁਖੀ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਵਲੋਂ ਮਿਤੀ 19 ਨਵੰਬਰ 2025 ਦਿਨ ਬੁੱਧਵਾਰ ਨੂੰ ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਲੋਹਟਬੱਦੀ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ/ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾ ਰਿਹਾ ਹੈ । ਇਸ ਸਬੰਧੀ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਵਿੱਚ ਸ਼਼੍ਰੋਮਣੀ ਕਮੇਟੀ ਦੀਆਂ ਸਤਿਕਾਰਯੋਗ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਸੰਤ-ਮਹਾਂਪੁਰਸ਼, ਵਿਦਵਾਨ ਅਤੇ ਰਾਜਸੀ ਆਗੂ ਹਾਜ਼ਰੀ ਭਰਨਗੇ । ਇਹ ਮਹਾਨ ਨਗਰ ਕੀਰਤਨ ਪਿੰਡ ਲੋਹਟਬੱਦੀ ਤੋਂ ਬ੍ਰਹਮਪੁਰ, ਰਛੀਨ, ਛਪਾਰ, ਮੰਡੀ ਅਹਿਮਦਗੜ੍ਹ, ਪੋਹੀੜ, ਝੱਮਟ, ਰਾੜਾ ਸਾਹਿਬ, ਘੁਡਾਣੀ ਸਾਹਿਬ, ਪਾਇਲ, ਬੀਜਾ-ਚਾਵਾ, ਬਗਲੀ ਕਲਾਂ, ਅਜਲੋਦ, ਸਮਸਪੁਰ, ਸ਼ਹਿਰ ਸਮਰਾਲਾ, ਗੁ: ਕਤਲਗੜ੍ਹ ਸਾਹਿਬ ਚਮਕੌਰ ਸਾਹਿਬ, ਗੁ: ਭੱਠਾ ਸਾਹਿਬ ਰੋਪੜ, ਗੁ: ਮੰਜੀ ਸਾਹਿਬ ਭਰਤਗੜ੍ਹ, ਗੁ: ਸ਼ਹੀਦੀ ਬਾਗ ਕਿਲ੍ਹਾ ਅਨੰਦਗੜ ਸਾਹਿਬ, ਗੁ: ਸੀਸਗੰਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ । ਇਸ ਮੌਕੇ ਗੁਰਿੰਦਰ ਸਿੰਘ ਮੰਡ, ਸੇਵਾਦਾਰ ਕੁਲਦੀਪ ਸਿੰਘ, ਦਵਿੰਦਰ ਸਿੰਘ ਦਿਓਲ ਸਕੱਤਰ, ਗ੍ਰੰਥੀ ਅਵਤਾਰ ਸਿੰਘ, ਰਾਗੀ ਦਰਬਾਰਾ ਸਿੰਘ, ਰਾਗੀ ਭਰਪੂਰ ਸਿੰਘ, ਚੌਧਰੀ ਲਖਵੀਰ ਸਿੰਘ ਸਾਬਕਾ ਸਰਪੰਚ, ਭਾਈ ਗੁਰਲੀਨ ਸਿੰਘ ਲੋਹਟਬੱਦੀ, ਬਾਵਾ ਜੀ, ਗੁਰਜੰਟ ਸਿੰਘ, ਜਸਪਾਲ ਸਿੰਘ, ਗਿਆਨ ਸਿੰਘ, ਸੁਰਜੀਤ ਸਿੰਘ, ਹਰਬੰਸ ਸਿੰਘ, ਮਨਮੋਹਣ ਸਿੰਘ, ਅਮਰਿੰਦਰ ਸਿੰਘ ਦਿਓਲ, ਨਿਰਭੈ ਸਿੰਘ, ਤੀਰਥ ਸਿੰਘ, ਨਾਰੰਗ ਸਿੰਘ, ਗੁਰਮੇਲ ਸਿੰਘ ਭੈਣੀ ਦਰੇੜਾ ਆਦਿ ਹਾਜ਼ਰ ਸਨ ।
