ਸਵੈਂ-ਇਛੁੱਕ ਖੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਪਹੁੰਚ ਕੇ ਖੂਨਦਾਨ ਕੀਤਾ

ਗੜ੍ਹਸ਼ੰਕਰ 2 ਜੂਨ (ਰਾਕੇਸ਼ ਕੁਮਾਰ)- ਸਮਾਜ ਸੇਵੀ ਹਰਪ੍ਰੀਤ ਸਿੰਘ ਰਿੰਕੂ ਬੇਦੀ ਅਤੇ ਰਜਿੰਦਰ ਸਿੰਘ ਚੱਕ ਸਿੰਘਾਂ ਦੀ ਅਗਵਾਈ ਹੇਠ ਪਿੰਡ ਮੋਇਲਾ ਵਾਹਿਦਪੁਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਚੰਡੀਗੜ੍ਹ ਰੋਡ ਗੜ੍ਹਸ਼ੰਕਰ ਵਿਖੇ 26ਵਾਂ ਸਵੈਂ-ਇਛੁੱਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਘੱਲੂਘਾਰੇ ਦਿਵਸ ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ 26ਵਾਂ ਸਵੈਂ-ਇਛੁੱਕ ਖੂਨਦਾਨ ਕੈਂਪ ਓਸੀਸ ਹੋਟਲ ਚੰਡੀਗੜ੍ਹ ਰੋਡ ਗੜ੍ਹਸ਼ੰਕਰ ਵਿਖੇ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਬਲੱਡ ਸੈਂਟਰ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਲਾਏ ਇਸ ਖੂਨਦਾਨ ਕੈਂਪ ਵਿੱਚ ਵਿੱਚ ਗਿਣਤੀ ਵਿੱਚ ਨੌਜਵਾਨਾਂ ਨੇ ਪਹੁੰਚ ਕੇ ਖੂਨਦਾਨ ਕੀਤਾ। ਇਸ ਮੌਕੇ ਜਿਥੇ ਬਾਬਾ ਨਾਗਰ ਸਿੰਘ ਜੀ ਹਰੀਆਂ ਵੇਲਾਂ ਵਾਲੀਆਂ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ.ਜਤਿੰਦਰ ਸਿੰਘ ਲਾਲੀ ਬਾਜਵਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਮੋਹਤਬਰ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬਾਬਾ ਨਾਗਰ ਸਿੰਘ ਜੀ ਹਰੀਆਂ ਵੇਲਾਂ ਵਾਲੀਆਂ ਤੋਂ ਇਲਾਵਾ ਸ. ਜਤਿੰਦਰ ਸਿੰਘ ਲਾਲੀ ਬਾਜਵਾ, ਭਾਈ ਸਰਵਜੀਤ ਸਿੰਘ, ਅਮਰਜੀਤ ਸਿੰਘ ਪੁਰਖੋਵਾਲ, ਮਨਰਾਜਵੀਰ ਸਿੰਘ, ਰਵਿੰਦਰ ਸਿੰਘ ਨੀਟਾ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਕੁਲਰਾਜਵੀਰ ਸਿੰਘ, ਸੁਰੇਸ਼ ਕੁਮਾਰ, ਡਾਕਟਰ ਪਰਮਜੀਤ ਸਿੰਘ, ਕੁਲਵਰਨ ਸਿੰਘ, ਪਰਮਜੀਤ ਸਿੰਘ, ਪ੍ਰਦੀਪ ਸਿੰਘ, ਮੱਖਣ ਸਿੰਘ ਅਤੇ ਜਸਵਿੰਦਰ ਸਿੰਘ ਲੱਲਿਆ ਸਮੇਤ ਵੱਡੀ ਗਿਣਤੀ ਵਿੱਚ ਮੋਹਤਬਰ ਸਖਸ਼ੀਅਤਾਂ ਹਾਜ਼ਰ ਸਨ।
