ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਬੱਚਿਆਂ ਨੂੰ ਸਕਾਰਤਮਕ ਸੋਚ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ

0

ਬਰਨਾਲਾ, (ਰਾਈਆ)- ਗਰੀਨ  ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ )ਸਕੂਲ ਦਾਨਗੜ੍ਹ ਵਿਖੇ ਬੱਚਿਆਂ ਨੂੰ ਸਕਾਰਤਮਕ ਸੋਚ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਮੈਡਮ ਸੰਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਵਿੱਚ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਸਕਾਰਤਮਕ ਸੋਚ ਆਪਣੇ ਦਿਮਾਗ ਦੇ ਪੱਧਰ ਨੂੰ ਉੱਚਾ ਰੱਖਦੀ ਹੈ ਅਤੇ ਇਨਸਾਨ ਨੂੰ ਖੁਸ਼ ਰਹਿਣ ਵਿੱਚ ਮੱਦਦਗਾਰ ਸਾਬਿਤ ਹੁੰਦੀ ਹੈ। ਇਸ ਸੋਚ ਨਾਲ ਅਸੀਂ ਆਪਣੀ ਜ਼ਿੰਦਗੀ ਦੇ ਹਰ ਮੁਕਾਮ ਨੂੰ ਹਾਸਿਲ ਕਰ ਸਕਦੇ ਹਾਂ । ਉਨ੍ਹਾਂ ਨੇ ਬੱਚਿਆਂ ਨੂੰ ਵਿਸਥਾਰ ਸਹਿਤ ਦੱਸਿਆ ਕਿ ਇਹ ਸੋਚ ਓਦੋਂ ਪੈਦਾ ਹੁੰਦੀ ਹੈ ,ਜਦੋ ਅਸੀਂ ਆਪਣੇ ਆਪ ਨਾਲ ਗੱਲਾਂ ਕਰਦੇ ਹਾਂ ਅਤੇ ਦਿਮਾਗ ਵਿੱਚ ਬਹੁਤ ਤਰ੍ਹਾਂ ਦੇ ਵਿਚਾਰ ਆਉਂਦੇ ਹਨ ਪਰ ਸਾਨੂੰ ਚੰਗੇ ਵਿਚਾਰਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਚੰਗੇ ਵਿਚਾਰਾਂ ਨਾਲ ਸਾਡਾ ਸਮਾਜ ਨਾਲ ਵੀ  ਚੰਗਾ ਵਿਵਹਾਰ ਰਹੇਗਾ । ਇਸ ਸੈਮੀਨਾਰ ਦਾ ਮੁੱਖ ਮੰਤਵ ਵਿਦਿਆਰਥੀਆਂ ਵਿੱਚ ਸਕਾਰਤਮਕ ਸੋਚ ਪੈਦਾ ਕਰਨਾ ਹੈ। ਇਸ ਮੌਕੇ ਚੇਅਰਮੈਨ ਸ.ਸੁਖਮਿੰਦਰ ਸਿੰਘ ਗਿੱਲ ਨੇ  ਇਸ ਸੈਮੀਨਾਰ ਦੀ ਖੂਬ ਪ੍ਰਸੰਸਾ ਕੀਤੀ। ਉਹਨਾਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਅਜੋਕੇ  ਸਮੇਂ ਦੀ ਮੁੱਖ ਲੋੜ ਹਨ । ਸਕਾਰਤਮਕ ਸੋਚ ਰੱਖਣ ਨਾਲ ਵਿਦਿਆਰਥੀ ਆਪਣੀ ਜਿੰਦਗੀ ਦੇ ਪੱਧਰ ਨੂੰ ਉੱਚਾ ਚੁੱਕ ਕੇ ਸਮਾਜ ਲਈ  ਇੱਕ ਚੰਗਾ ਇਨਸਾਨ ਕਹਾਉਂਦਾ ਹੈ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ ਅਤੇ ਡੀ.ਪੀ.ਈ. ਸੁਖਵੀਰ ਸਿੰਘ ਸਿੱਧੂ ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *

You may have missed