ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ !


ਸਰੀ, 20 ਅਗਸਤ (ਨਿਊਜ਼ ਟਾਊਨ ਨੈਟਵਰਕ) :
ਅੱਜ ਦੇ ਦੌਰ ਵਿਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖ਼ਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿਚ ਉਹਨਾਂ ਨਾਲ ਕੀ ਅਣਹੋਣੀ ਘਟਨਾ ਵਾਪਰ ਜਾਵੇ। ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ ਜਿਥੇ ਪੰਜਾਬੀ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਉਦੈਵੀਰ ਸਿੰਘ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੇ ਪਿੰਡ ਭੱਮਦੀ ਨਾਲ ਸਬੰਧਿਤ ਸੀ। ਮਿਲੀ ਜਾਣਕਾਰੀ ਅਨੁਸਾਰ ਉਦੈਵੀਰ 2022 ਵਿਚ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ।ਉਦੈਵੀਰ ਆਪਣੀ ਪੜ੍ਹਾਈ ਪੂਰੀ ਕਰਕੇ ਸਰੀ ਬੀਸੀ ਕੈਨੇਡਾ ਵਿਚ ਵਰਕ ਪਰਮਿਟ ‘ਤੇ ਰਹਿ ਰਿਹਾ ਸੀ। ਜਾਣਕਾਰੀ ਮੁਤਾਬਕ ਉਸ ਨੇ ਕਿਸੇ ਕਾਰ ਡੀਲਰ ਤੋਂ ਮਹਿੰਗੀ ਸਪੋਰਟਸ ਕਾਰ ਖ਼ਰੀਦੀ ਸੀ ਅਤੇ ਉਸ ਤੋਂ ਕਿਸ਼ਤ ਨਹੀਂ ਭਰੀ ਗਈ ਅਤੇ ਕਾਰ ਡੀਲਰ ਵਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਤੋਂ ਦੁਖੀ ਹੋ ਕੇ ਉਸ ਨੇ ਪਾਰਕ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।