ਨਵਾਂਸ਼ਹਿਰ ਵਿਚ ਮੋਟਰ ਸਾਈਕਲ ਸਵਾਰ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ

0

ਨਵਾਂਸ਼ਹਿਰ, 30 ਮਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ’ਚ ਆਏ ਦਿਨ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਸਰਕਾਰ ਅਤੇ ਪ੍ਰਸ਼ਾਸਨ ਦੇ ਕਾਨੂੰਨ ਵਿਵਸਥਾ ਨੂੰ ਲੈ ਕੇ ਦਾਅਵੇ ਲਗਾਤਾਰ ਖੋਖਲੇ ਨਜ਼ਰ ਆ ਰਹੇ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਨਵਾਂਸ਼ਹਿਰ ਦੇ ਪਿੰਡ ਔੜ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਮੋਟਰਸਾਈਕਲ ਤੇ ਜਾ ਰਿਹਾ ਸੀ ਕੁੱਝ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਗੋਲੀਆਂ ਮਾਰੀਆਂ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ 10 ਤੋਂ 12 ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਜ਼ਖਮੀ ਨਿਸ਼ਾਨ ਸਿੰਘ ਨੂੰ ਨਵਾਂਸ਼ਹਿਰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਕੀਤਾ ਗਿਆ। ਮੌਕੇ ’ਤੇ ਡੀਐਸਪੀ ਪੰਕਜ ਸ਼ਰਮਾ ਅਤੇ ਸੀਆਈਏ ਸਟਾਫ ਦੀ ਟੀਮਾਂ ਵੀ ਪਹੁੰਚੀਆਂ ਅਤੇ ਘਟਨਾ ਦੀ ਤਫਤੀਸ਼ ਕਰ ਰਹੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਨਿਸ਼ਾਨ ਸਿੰਘ ’ਤੇ ਇਕ ਸਾਲ ਪਹਿਲਾ ਵੀ ਜਿੰਮ ਵਿੱਚ ਗੋਲੀਆਂ ਚਲਾਈਆਂ ਗਈਆਂ ਸੀ, ਪਰ ਨੌਜਵਾਨ ਦਾ ਬਚਾਅ ਹੋ ਗਿਆ ਸੀ। ਇਸ ਤੋਂ ਬਾਅਦ ਮੁੜ ਤੋਂ ਇਸ ’ਤੇ ਹਮਲਾ ਹੋਇਆ।

Leave a Reply

Your email address will not be published. Required fields are marked *