ਪਟਿਆਲਾ ਦਿਹਾਤੀ ਵਿੱਚ ਆਮ ਆਦਮੀ ਪਾਰਟੀ ਦੀਆਂ ਬੂਥ ਮੀਟਿੰਗਾਂ ਤੇਜ਼

ਇੰਦਰਜੀਤ ਸਿੰਘ ਸੰਧੂ ਵੱਲੋਂ ਵਰਕਰਾਂ ਨੂੰ ਜੋੜਨ ਦੀ ਮੁਹਿੰਮ ਜਾਰੀ
ਪਟਿਆਲਾ, 8 ਮਈ (ਰਾਜਿੰਦਰ ਸਿੰਘ ਥਿੰਦ) — ਆਮ ਆਦਮੀ ਪਾਰਟੀ ਦੇ ਵਾਈਸ ਚੇਅਰਮੈਨ ਤੇ ਹਲਕਾ ਸਨੌਰ ਤੋਂ ਇੰਦਰਜੀਤ ਸਿੰਘ ਸੰਧੂ ਵੱਲੋਂ ਪਟਿਆਲਾ ਦਿਹਾਤੀ ਹਲਕੇ ਅੰਦਰ ਪਾਰਟੀ ਵੱਲੋਂ ਲਗਾਈ ਗਈ ਡਿਊਟੀ ਅਨੁਸਾਰ ਵੱਖ-ਵੱਖ ਪਿੰਡਾਂ ਵਿੱਚ ਬੂਥ ਪੱਧਰੀ ਮੀਟਿੰਗਾਂ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਪਿੰਡ ਦੰਦਰਾਲਾ ਖਰੌੜ, ਪਿੰਡ ਦਿਆਗੜ੍ਹ-ਰੋੜਗੜ੍ਹ, ਪਿੰਡ ਧਨੌਰਾ ਅਤੇ ਪਿੰਡ ਨਵਾਂ ਫਤਿਹਪੁਰ ਵਿੱਚ ਪਹੁੰਚ ਕੇ ਬੂਥ ਕਮੇਟੀਆਂ ਦੀਆਂ ਵਿਸ਼ੇਸ਼ ਮੀਟਿੰਗਾਂ ਲਈਆਂ। ਮੀਟਿੰਗਾਂ ਦੌਰਾਨ ਇੰਦਰਜੀਤ ਸਿੰਘ ਸੰਧੂ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਬੂਥ ਪੱਧਰ ਦਾ ਮਜ਼ਬੂਤ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਵਿੱਚ ਵਾਰਡ ਪੱਧਰ ’ਤੇ ਨਵੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਤਾਂ ਜੋ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲ ਸਕੇ। ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਕਈ ਇਤਿਹਾਸਕ ਫੈਸਲੇ ਲੈ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਵਰਕਰ ਨੂੰ ਅੱਗੇ ਆਉਣਾ ਹੋਵੇਗਾ ਮੀਟਿੰਗਾਂ ਦੌਰਾਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
