ਲੁਧਿਆਣਾ ਜ਼ਿਮਨੀ ਚੋਣ ‘ਚ ਆਪ ਉਮੀਦਵਾਰ ਸੰਜੀਵ ਅਰੋੜਾ ਜੇਤੂ

0
Screenshot 2025-06-23 223050

(ਨਿਊਜ਼ ਟਾਊਨ ਨੈਟਵਰਕ)

ਲੁਧਿਆਣਾ, 23 ਜੂਨ : ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਹਰਾ ਦਿੱਤਾ ਹੈ। ਉਨ੍ਹਾਂ ਨੇ ਮੁਕਾਬਲੇ ਵਿੱਚ ਖੜੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਚੋਣ ਹਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ 10 ਹਜ਼ਾਰ ਤੋਂ ਵੱਧ ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਹੈ।

ਵਰਕਰਾਂ ਅਤੇ ਸਮਰਥਕਾਂ ਦਾ ਕਹਿਣਾ ਸੀ ਕਿ ਆਉਣ ਵਾਲੇ ਸਮੇਂ ‘ਚ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ‘ਚ ਮੁੜ ਆਪਣੀ ਸਰਕਾਰ ਬਣਾਵੇਗੀ। ਵਰਕਰਾਂ ਦਾ ਕਹਿਣਾ ਸੀ ਕਿ ਸੰਜੀਵ ਅਰੋੜਾ ਨੇ ਲੁਧਿਆਣਾ ‘ਚ ਬਹੁਤ ਸਾਰੇ ਕੰਮ ਕਰਵਾਏ, ਜਿਸ ਕਾਰਨ ਲੋਕਾਂ ਨੇ ਬੜੇ ਉਤਸ਼ਾਹ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ।

19 ਜੂਨ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਖਤਮ ਹੋ ਗਈ। ਇਸ ਦੌਰਾਨ ਵੋਟਰ ਮਤਦਾਨ ਲਗਭਗ 51.33% ਰਹੀ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਲੁਧਿਆਣਾ ਪੱਛਮੀ ਲਈ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਸੰਜੀਵ ਅਰੋੜਾ, ਕਾਂਗਰਸ ਤੋਂ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਤੋਂ ਜੀਵਨ ਗੁਪਤਾ ਚੋਣ ਮੈਦਾਨ ਵਿੱਚ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਨਵਨੀਤ ਕੁਮਾਰ ਗੋਪੀ ਚੋਣ ਮੈਦਾਨ ਦੇ ਵਿੱਚ ਸਨ। ਆਮ ਆਦਮੀ ਪਾਰਟੀ ਤੋਂ ਸੰਜੀਵ ਅਰੋੜਾ ਨੇ ਜਿੱਤ ਹਾਸਲ ਕੀਤੀ ਹੈ।

ਲੁਧਿਆਣਾ ਪੱਛਮੀ ਹਲਕੇ ਵਿੱਚ 175469 ਵੋਟਰ ਹਨ ਜਿਨ੍ਹਾਂ ਵਿੱਚ 90088 ਪੁਰਸ਼, 85371 ਔਰਤਾਂ, 10 ਥਰਡ ਜੈਂਡਰ ਅਤੇ ਹੋਰ ਸ਼ਾਮਲ ਹਨ। ਹਲਕੇ ਦੇ 175469 ਵੋਟਰ 194 ਪੋਲਿੰਗ ਸਟੇਸ਼ਨਾਂ ‘ਤੇ ਚੋਣ ਮੈਦਾਨ ਵਿੱਚ ਨਿੱਤਰੇ 14 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ EVM ਵਿੱਚ ਬੰਦ ਕਰ ਦਿੱਤਾ ਸੀ ਜਿਨ੍ਹਾਂ ਦਾ ਨਤੀਜਾ ਆ ਗਿਆ ਹੈ।

Leave a Reply

Your email address will not be published. Required fields are marked *