ਆਪ ਸਰਕਾਰ ਰਾਜ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ‘ਚ ਨਾਕਾਮ -ਪਡਿਆਲਾ

0

ਕੁਰਾਲੀ, 6 ਮਈ (ਰਾਜਾ ਸਿੰਘ ਭੰਗੂ)- ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਜਲੰਧਰ ਅਤੇ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕਿਆਂ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਇਹ ਘਟਨਾਵਾਂ ਪੰਜਾਬ ਵਿੱਚ ਖਰਾਬ ਹੋ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੁੰਦੀ ਹੈ, ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵਿੱਚ ਨਾਕਾਮਯਾਬ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਪਿੰਡ ਪਡਿਆਲਾ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਜੀਤੀ ਪਡਿਆਲਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਦਾ ਹੈ, ਜੋ ਕਿਸੇ ਵੀ ਸਮਾਜ ਲਈ ਠੀਕ ਨਹੀਂ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਿਰਫ਼ ਦਾਅਵੇ ਕਰਨ ਨਾਲ ਕਾਨੂੰਨ-ਵਿਵਸਥਾ ਠੀਕ ਨਹੀਂ ਹੁੰਦੀ, ਇਸ ਲਈ ਮਜ਼ਬੂਤ ਕਾਰਵਾਈ ਅਤੇ ਪੱਕੇ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾਂ ਸ਼ਾਂਤੀ ਅਤੇ ਭਾਈਚਾਰੇ ਦੀ ਧਰਤੀ ਰਿਹਾ ਹੈ ਅਤੇ ਇਸ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਤੱਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਇਸ‌ ਮੌਕੇ ਸਾਬਕਾ ਸੰਮਤੀ ਮੈਂਬਰ ਬਹਾਦਰ ਸਿੰਘ ਸ਼ੇਖਪੁਰਾ, ਸਾਬਕਾ ਸਰਪੰਚ ਸਤਿੰਦਰ ਸਿੰਘ ਸੱਤੀ, ਜਗਦੀਪ ਸਿੰਘ ਬਾਠ, ਜਸਕੀਰਤ ਸਿੰਘ ਰਤੀਆ, ਸ਼ੁਭ ਸੇਖੋਂ, ਮਨਜਿੰਦਰ ਸਿੰਘ, ਜਤਿੰਦਰ ਸਿੰਘ ਜੈਂਟੀ, ਦਲਵਿੰਦਰ ਸਿੰਘ ਖਰੌੜ ਅਤੇ ਹਰਮਨ ਸਿੰਘ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *