ਆਪ ਪਾਰਟੀ ਪੰਜਾਬ ਨੂੰ ਗੁੰਮਰਾਹ ਕਰ ਰਹੀ : ਰਵਨੀਤ ਬਿੱਟੂ

0
bittu

(ਨਿਊਜ਼ ਟਾਊਨ ਨੈਟਵਰਕ)

ਚੰਡੀਗੜ੍ਹ, 26 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਦੀ ਆਪ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਆਪ ਪਾਰਟੀ ਪੰਜਾਬ ਨੂੰ ਰੋਜ਼ ਗੁੰਮਰਾਹ ਕਰ ਰਹੀ ਹੈ। ਮਜੀਠੀਆ ‘ਤੇ ਜਿਹੜਾ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਪਰਚਾ ਹੋਇਆ ਹੈ, ਉਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਸਹੀ ਤਰੀਕੇ ਨਾਲ ਜਾਂਚ ਹੋਣੀ ਚਾਹੀਦੀ ਹੈ ਜਦਕਿ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਪ ਪਾਰਟੀ ਕਹਿ ਰਹੀ ਹੈ ਕਿ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਕੇਸ ‘ਚ ਫੜ੍ਹਿਆ ਗਿਆ ਹੈ। ਦੂਸਰੇ ਨੂੰ ਮੱਗਰਮੱਛ ਕਹਿਣ ਤੋਂ ਪਹਿਲਾਂ ਤੁਸੀਂ ਆਪਣੇ ਕਨਵੀਨਰ ਕੇਜਰੀਵਾਲ ਬਾਰੇ ਵੀ ਪ੍ਰੈਸ ਕਾਨਫਰੰਸ ਕਰੋ ਅਤੇ ਉਨ੍ਹਾਂ ‘ਤੇ ਜਿਹੜੇ ਮੁਕੱਦਮੇ ਚੱਲ ਰਹੇ ਨੇ ਉਹਨਾਂ ਬਾਰੇ ਚਾਨਣਾ ਪਾਉ।

ਦੂਜੇ ਟਵੀਟ ‘ਚ ਰਵਨੀਤ ਬਿੱਟੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ 2018 ਵਿਚ ਮਜੀਠੀਆ ਤੋਂ ਮਾਫ਼ੀ ਮੰਗ ਲਈ ਸੀ ਤੇ ਕਿਹਾ ਸੀ ਕਿ ਉਸਦੇ ਖਿਲਾਫ ਨਸ਼ਾ ਤਸਕਰੀ ਦਾ ਕੋਈ ਸਬੂਤ ਨਹੀਂ ਪਾਇਆ ਗਿਆ। ਫਿਰ ਇਹ ਡਰਾਮੇ ਦੀ ਲੋੜ ਕਿਉਂ। ਯੁੱਧ ਨਸ਼ਿਆ ਵਿਰੁੱਧ ਮਹਿਮ ਦੇ ਫਲਾਪ ਹੋਣ ਤੋਂ ਬਾਅਦ ਇਹ ਸਾਰਾ ਡਰਾਮਾ ਰਚਿਆ ਗਿਆ ਹੈ। ਆਰੋਪ ਜ਼ਮੀਨ ਜਾਇਦਾਦ ਦਾ ਤੇ ਮਸ਼ਹੂਰੀ ਨਸ਼ਾ ਤਸਕਰ ਫੜ੍ਹਨ ਦੀ। ਤੁਸੀਂ ਮਜੀਠੀਆ ਨੂੰ ਫਸਾਇਆ ਹੈ ਜਾਂ ਓਹਨੂੰ ਬਾਹਰ ਕੱਢਿਆ ਹੈ?

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸਖ਼ਤ ਸੁਰੱਖਿਆ ਵਿਚਕਾਰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦੇ ਵਿਜੀਲੈਂਸ ਰਿਮਾਂਡ ’ਤੇ ਭੇਜਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਇਸ ਕਾਰਵਾਈ ਨੂੰ ਗਲਤ ਦੱਸ ਰਹੀਆਂ ਹਨ।

Leave a Reply

Your email address will not be published. Required fields are marked *