ਭਿਆਨਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ

Breaking News label banner isolated vector design

ਉੱਤਰ ਪ੍ਰਦੇਸ਼, 5 ਜੁਲਾਈ ( ਨਿਊਜ਼ ਟਾਊਨ ਨੈੱਟਵਰਕ ) ਉੱਤਰ ਪ੍ਰਦੇਸ਼ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਇਕੱਠਿਆਂ ਮੌਤ ਹੋ ਗਈ। ਇਹ ਹਾਦਸਾ ਸ਼ਾਮਲੀ ਜ਼ਿਲ੍ਹੇ ਦੇ ਮੇਰਠ-ਕਰਨਾਲ ਹਾਈਵੇ ‘ਤੇ ਵਾਪਰਿਆ, ਜਦੋਂ ਇਕ ਤੇਜ਼ ਰਫ਼ਤਾਰ ਟਰੱਕ ਨੇ ਇਕ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਮੋਟਰਸਾਈਕਲ ਸਵਾਰ ਦੋਵਾਂ ਵਿਅਕਤੀਆਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ 40 ਸਾਲਾ ਕੌਸਰ ਤੇ ਉਸ ਦੇ 6 ਸਾਲਾ ਪੁੱਤਰ ਫ਼ਰਮਾਨ ਵਜੋਂ ਹੋਈ ਹੈ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਤੇ ਜਾ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਮਗਰੋਂ ਟਰੱਕ ਡਰਾਈਵਰ ਵਾਹਨ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਹੈ, ਜਿਸ ਦੀ ਤਲਾਸ਼ ਲਈ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।