ਅਦਾਕਾਰ ਧਰਮਿੰਦਰ ਨੂੰ ਮਿਲ ਗਈ ਛੁੱਟੀ, ਹੁਣ ਘਰ ‘ਚ ਹੋਵੇਗਾ ਇਲਾਜ


(ਨਿਊਜ਼ ਟਾਊਨ ਨੈਟਵਰਕ)
ਮੁੰਬਈ, 12 ਨਵੰਬਰ : ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਸੀ ਅਤੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਬਹੁਤ ਚਿੰਤਿਤ ਸੀ। ਹੁਣ ਧਰਮ ਭਾਜੀ ਨੂੰ ਛੁੱਟੀ ਦੇ ਦਿਤੀ ਗਈ ਹੈ। ਜਾਣਕਾਰੀ ਅਨੁਸਾਰ ਧਰਮਿੰਦਰ ਇਕ ਐਂਬੂਲੈਂਸ ਵਿਚ ਘਰ ਪਹੁੰਚੇ। ਉਨ੍ਹਾਂ ਦੇ ਪੁੱਤਰ ਬੌਬੀ ਦਿਉਲ ਇਕ ਕਾਰ ਵਿਚ ਉਨ੍ਹਾਂ ਦੇ ਪਿੱਛੇ-ਪਿੱਛੇ ਜਾ ਰਹੇ ਸਨ। ਧਰਮਿੰਦਰ ਦੇ ਛੁੱਟੀ ਹੋਣ ਤੋਂ ਬਾਅਦ ਹਸਪਤਾਲ ਨੇ ਬੈਰੀਕੇਡ ਹਟਾ ਦਿਤੇ। ਧਰਮਿੰਦਰ ਨੂੰ ਸਵੇਰੇ 7 ਵਜੇ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ। ਹੁਣ ਉਨ੍ਹਾਂ ਦਾ ਇਲਾਜ ਘਰ ਵਿਚ ਹੀ ਕੀਤਾ ਜਾਵੇਗਾ।
