ਫਿਰੋਜ਼ਪੁਰ ‘ਚ ਵਾਪਰੇ ਸੜਕ ਹਾਦਸੇ ਮਗਰੋਂ ਹੁਣ ਪਤਨੀ ਦੀ ਵੀ ਹੋਈ ਮੌਤ


ਫਿਰੋਜ਼ਪੁਰ, 30 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਬੀਤੇ ਦਿਨੀਂ ਫਿਰੋਜ਼ਪੁਰ ਦੇ ਕਿਲੇ ਵਾਲਾ ਚੌਂਕ ਵਿਚ ਇਕ ਸੜਕੀ ਹਾਦਸਾ ਵਾਪਰਿਆ ਸੀ। ਜਿਸ ਦੌਰਾਨ ਇਕ ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਈ ਸੀ। ਇਸ ਭਿਆਨਕ ਸੜਕ ਹਾਦਸੇ ਦੌਰਾਨ ਕਸਬਾ ਮਮਦੋਟ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਧਵਨ ਦੀ ਮੌਕੇ ਤੇ ਮੌਤ ਹੋ ਗਈ ਸੀ ਅਤੇ ਉਸਦੀ ਪਤਨੀ ਸੁਦੇਸ਼ ਰਾਣੀ ਜੋ ਹਾਦਸੇ ਵਿਚ ਗੰਭੀਰ ਜ਼ਖਮੀ ਹੋਈ ਹੋ ਗਈ ਸੀ ਅਤੇ ਉਸਦੀ ਹਾਲਾਤ ਨਾਜ਼ੁਕ ਬਣੀ ਹੋਈ ਸੀ। ਜਿਸਦਾ ਬਠਿੰਡਾ ਵਿਖੇ ਇਲਾਜ ਚੱਲ ਰਿਹਾ ਸੀ। ਅੱਜ ਸੁਦੇਸ਼ ਰਾਣੀ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਿਸਦੀ ਮ੍ਰਿਤਕ ਦੇਹ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਸੀ। ਜਿਥੇ ਉਸਦਾ ਪੋਸਟਮਾਰਟਮ ਕੀਤਾ ਗਿਆ। ਗੱਲਬਾਤ ਦੌਰਾਨ ਪਰਿਵਾਰਕ ਮੈਬਰਾਂ ਨੇ ਕਿਹਾ ਕਿ ਜੋ ਬਸਾਂ ਵਾਲੇ ਲਾਪਰਵਾਹੀ ਨਾਲ ਬਸਾਂ ਚਲਾਉਂਦੇ ਹਨ। ਉਨ੍ਹਾਂ ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਜ਼ਿਲ੍ਹਾਂ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ ਤਾਂ ਕਿ ਕਿਸੇ ਹੋਰ ਦਾ ਘਰ ਉਜੜਣ ਤੋਂ ਬਚਾਇਆ ਜਾ ਸਕੇ।