ਅਕਾਲ ਅਕੈਡਮੀ ਭਾਈ ਦੇਸਾਂ ਦੀ ਵਿਦਿਆਰਥਣ ਦਿਵਨੀਤ ਕੌਰ ਨੇ +2 ਮੈਡੀਕਲ ਵਿੱਚ ਮਾਰੀ ਬਾਜ਼ੀ

0

ਮਾਨਸਾ , 14 ਮਈ (ਬਹਾਦਰ ਖ਼ਾਨ) : ਸੀ.ਬੀ.ਐਸ.ਈ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਅਕਾਲ ਅਕੈਡਮੀ ਭਾਈ ਦੇਸਾਂ ਦੀ ਵਿਦਿਆਰਥਣ ਦਿਵਨੀਤ ਕੌਰ ਪੁੱਤਰੀ ਸੁਖਵੰਤ ਸਿੰਘ ਸਿੱਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ +2 ਮੈਡੀਕਲ ਸਾਇੰਸ ਗਰੁੱਪ ਵਿੱਚ 95.4 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਦਿਵਨੀਤ ਕੌਰ ਦੀ ਇਸ ਕਾਮਯਾਬੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਦਿਵਨੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਸ ਉਪਲਬਧੀ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਣਾ ਮਿਲੇਗੀ।

ਇਸ ਮੌਕੇ ਦਿਵਨੀਤ ਕੌਰ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿੰਦਿਆਂ ਕਿਹਾ ਕਿ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਪਰਿਵਾਰਿਕ ਮੈਂਬਰਾਂ ਅਤੇ ਸਨੇਹੀਆਂ ਵੱਲੋਂ ਵੀ ਉਸ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *