ਐਕਸ਼ਨ ਮੋਡ ਵਿਚ ਅਕਾਲੀ ਦਲ; ਸੁਖਬੀਰ ਬਾਦਲ ਵੱਲੋਂ ਵੱਡਾ ਐਲਾਨ…

0
Annotation 2025-08-07 162002

ਪੰਜਾਬ, 7 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) :

ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ।

ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਇਕ ਇੰਚ ਜਮੀਨ ਵੀ ਕਿਸੇ ਨੂੰ ਐਕੁਆਇਰ ਨਹੀਂ ਕਰਨ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਇਕ ਮਾਰਚ ਤੋਂ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਦੀ ਸ਼ੁਰੂਆਤ ਉਹ ਖ਼ੁਦ ਕਰਨਗੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ 1 ਸਤੰਬਰ ਤੋਂ ਰੋਜ਼ਾਨਾ ਸਵੇਰੇ 10 ਵਜੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਤੋਂ ਮੋਰਚਾ ਸ਼ੁਰੂ ਕੀਤਾ ਜਾਵੇਗਾ, ਜੋ ਕਿ ਮੁਹਾਲੀ ਦੇ 62 ਸੈਕਟਰ ਵਿੱਚ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਤੱਕ ਜਾਇਆ ਕਰੇਗਾ।

Leave a Reply

Your email address will not be published. Required fields are marked *