ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ ਨੇ ਪਿੰਡਾਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ


ਸ੍ਰੀ ਅੰਮਿ੍ਤਸਰ ਸਾਹਿਬ ਤੋਂ ਨਿਕਲਣ ਵਾਲੀ ਖ਼ਾਲਸਾ ਵਹੀਰ ਵਿੱਚ ਮਾਨਸਾ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਪਿੰਡਾਂ ਦੇ ਲੋਕਾਂ : ਕੁਲਵਿੰਦਰ ਸਿੰਘ ਸਿੱਧੂ
ਝੁਨੀਰ, 14 ਫਰਵਰੀ (ਲਛਮਣ ਸਿੱਧੂ) : ਅਕਾਲੀ ਦਲ ਵਾਰਸ ਪੰਜਾਬ ਦੇ ਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ ਵੱਲੋਂ 25 ਫ਼ਰਵਰੀ ਨੂੰ ਸ੍ਰੀ ਅੰਮਿ੍ਰਤਸਰ ਸਾਹਿਬ ਤੋਂ ਨਿਕਲ ਵਾਲੀ (ਖ਼ਾਲਸਾ ਵਹੀਰ) ਦੇ ਸਬੰਧ ਵਿਚ ਹਲਕਾ ਸਰਦੂਲਗੜ੍ਹ ਦੇ ਪਿੰਡਾ ਆਹਲੁਪੂਰ, ਝੰਡਾ ਕਲਾਂ, ਕੁਸਲਾ, ਦਸੋਧੀਆ, ਉਡਤ ਭਗਤਰਾਮ, ਭੁੰਦੜ ਆਦਿ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ ਨੇ ਜ਼ਿਲ੍ਹਾ ਮਾਨਸਾ ਤੋਂ (ਖ਼ਾਲਸਾ ਵਹੀਰ) ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ। ਇਸ ਮੌਕੇ ਉਹਨਾਂ ਪਿੰਡਾਂ ਵਿੱਚ ਵੱਧ ਤੋਂ ਵੱਧ ਵੱਡੀ ਗਿਣਤੀ ਵਿੱਚ ਵਾਰਿਸ਼ ਪੰਜਾਬ ਦੇ ਪਾਰਟੀ ਦੇ ਪ੍ਰੋਗਰਾਮ ਨੂੰ ਹਰ ਘਰ ਘਰ ਤੱਕ ਲਿਜਾਣ ਦੀ ਕੋਸ਼ਿਸ਼ ਕਰਨਗੇ ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਵਧ ਰਹੇ ਨਸ਼ੇ,ਕਤਲੋ ਗਾਰਦ, ਭ੍ਰਿਰਿਸ਼ਟਾਚਾਰ ਅਤੇ ਦਿਨ ਦਿਹਾੜੇ ਲੁੱਟ ਖੋਹ ਦੀਆਂ ਵਾਰਦਾਤਾਂ ਤੋ ਪੰਜਾਬ ਦਾ ਹਰ ਵਿਅਕਤੀ ਤੰਗ ਆ ਚੁੱਕਾ ਹੈ, ਉਹਨਾਂ ਕਿਹਾ ਕਿ ਪੰਜਾਬ ਦੀ ਹਰ ਪਾਰਟੀ ਦਿੱਲੀ ਤੋਂ ਚੱਲਦੀ ਹੈ ਜੇਕਰ 2027 ਵਿੱਚ ਪੰਜਾਬ ਦੇ ਲੋਕ ਸਾਡੇ ਤੇ ਭਰੋਸਾ ਕਰਨਗੇ ਤਾਂ ਸਾਡੀ ਪਾਰਟੀ ਪੰਜਾਬ ਦੀ ਇੱਕ ਇਕਲੌਤੀ ਖੇਤਰੀ ਪਾਰਟੀ ਹੋਏਗੀ ਜੋ ਕਿ ਪੰਜਾਬ ਅੰਦਰ ਸਿੱਖੀ ਸਿਧਾਂਤਾਂ ਤੇ ਚੱਲੇਗੀ ਪੰਜਾਬ ਅੰਦਰ ਸਿਹਤ ਸੇਵਾਵਾਂ, ਰੁਜ਼ਗਾਰ, ਸਿੱਖਿਆ ਅਤੇ ਲਾ ਐਂਡ ਆਰਡਰ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਸੁਧਾਰਿਆ ਜਾਵੇਗਾ। ਪੰਜਾਬੀ ਮੰਗਾਂ ਅਤੇ ਪੰਜਾਬ ਪ੍ਰਤੀ ਲਟਕਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਜਿਲ੍ਹਾ ਪ੍ਰਧਾਨ ਦੀਆਂ ਇਹਨਾਂ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਇਕੱਠ ਦੇਖਣ ਮਿਲਿਆ ਜਿਸ ਤੋਂ ਲੱਗਦਾ ਹੈ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਪਿੰਡਾਂ ਦੇ ਹਰ ਭਾਈਚਾਰੇ ਦੇ ਲੋਕ ਭਾਈ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਅਰੰਭਿਆ ਹੋਏ ਕਾਰਜ ਨੂੰ ਪੂਰਾ ਕਰਨ ਲਈ ਆਪਣਾ ਮਨ ਬਣਾ ਚੁੱਕੇ ਹਨ! ਇਸ ਮੌਕੇ ਪਿੰਡਾਂ ਦੇ ਮੋਹਤਵਾਰ ਆਗੂ ਅਤੇ ਵਰਕਰ ਮੌਜੂਦ ਸਨ।
