ਮਾਲੇਰਕੋਟਲਾ ਦੀ ਅਕਾਲੀ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ


ਜਥੇਦਾਰ ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਲਈ ਕੀਤਾ ਧੰਨਵਾਦ
ਅਕਾਲੀ ਸਰਕਾਰ ਬਣਨ ਤੇ ਮਾਲੇਰਕੋਟਲਾ ਵਾਲਿਆਂ ਦਾ ਖ਼ਾਸ ਖਿ਼ਆਲ ਰੱਖਿਆ ਜਾਵੇਗਾ : ਜ਼ਾਹਿਦਾ ਸੁਲੇਮਾਨ
ਮਾਲੇਰਕੋਟਲਾ, 13 ਜੁਲਾਈ (ਮੁਨਸ਼ੀ ਫ਼ਾਰੂਕ) : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਅਤੇ ਹਲਕਾ ਮਾਲੇਰਕੋਟਲਾ ਤੋਂ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਜ਼ਿਲ੍ਹਾ ਮਾਲੇਰਕੋਟਲਾ ਵਿਚ ਪੈਂਦ ਦੋ ਵਿਧਾਨ ਸਭਾ ਹਲਕਿਆਂ ਅਮਰਗੜ੍ਹ ਅਤੇ ਮਾਲੇਰਕੋਟਲਾ ਦੇ ਜ਼ਿਲ੍ਹਾ ਡੈਲੀਗੇਟਾਂ ਨੂੰ ਨਾਲ ਲੈ ਕੇ ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜਥੇਦਾਰ ਤਰਲੋਚਨ ਸਿੰਘ ਧਲੇਰ ਨੂੰ ਮਾਲੇਰਕੋਟਲਾ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਪਾਰਟੀ ਪ੍ਰਧਾਨ ਦਾ ਧੰਨਵਾਦ ਕੀਤਾ ਅਤੇ ਜ਼ਿਲ੍ਹੇ ਦੇ ਸਿਆਸੀ ਹਾਲਾਤ ਬਾਰੇ ਵਿਚਾਰ-ਚਰਚਾ ਕੀਤੀ। ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਅੱਜ ਇਥੇ ਇਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ਼ ਦਿਨ-ਪ੍ਰਤੀ ਦਿਨ ਉਪਰ ਜਾ ਰਿਹਾ ਹੈ। ਅਕਾਲੀ ਆਗੂਆਂ ਅਤੇ ਵਰਕਰਾਂ ਅੰਦਰ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਪਾਰਟੀ ਪ੍ਰਧਾਨ ਦੇ ਗ੍ਰਹਿ ਵਿਖੇ ਪੰਜਾਬ ਭਰਤ ਤੋਂ ਪੁੱਜੇ ਲੋਕਾਂ ਦੀ ਭੀੜ ਸਪੱਸ਼ਟ ਕਰਦੀ ਹੈ ਕਿ ਲੋਕ ਹੁਣ ਅਕਾਲੀ ਦਲ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਮਾਲੇਕਰੋਟਲਾ ਅਤੇ ਮੁਸਲਮਾਨਾਂ ਦੇ ਵਿਕਾਸ ਲਈ ਬਹੁਤ ਚਿੰਤਿਤ ਹਨ। ਉਨ੍ਹਾਂ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਮਾਲੇਰਕੋਟਲਾ ਵਾਸੀਆਂ ਦਾ ਖ਼ਾਸ ਖਿ਼ਆਲ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਅਪਣੇ ਜ਼ਿਲ੍ਹਾ ਡੈਲੀਗੇਟਾਂ ਅਤੇ ਜ਼ਿਲ੍ਹਾ ਪ੍ਰਧਾਨ ਨਾਲ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਨ ਆਏ ਸਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਅਪਣੇ ਹਲਕੇ ਅੰਦਰ ਬਹੁਤ ਤਬਦੀਲੀਆਂ ਕਰਨਗੇ ਅਤੇ ਲਗਾਤਾਰ ਹਲਕੇ ਅੰਦਰ ਰਹਿ ਕੇ ਕੰਮ ਕੀਤਾ ਜਾਵੇਗਾ। ਪਾਰਟੀ ਨੂੰ ਬੂਥ ਪੱਧਰ ਤਕ ਸੰਗਠਤ ਕੀਤਾ ਜਾਵੇਗਾਾ ਅਤੇ ਪਾਰਟੀ ਅੰਦਰ ਨੌਜੁਆਨਾਂ ਨੂੰ ਨੁਮਾਇੰਦੀ ਦਿਤੀ ਜਾਵੇਗੀ। ਜ਼ਿਕਰਯੋਗ ਹੈ ਕਿ ਢੀਂਡਸਾ ਅਤੇ ਝੂੰਦਾਂ ਨੂੰ ਅਕਾਲੀ ਦਲ ਵਿਚੋਂ ਕੱਢੇ ਜਾਣ ਤੋਂ ਬਾਅਦ ਜ਼ਾਹਿਦਾ ਸੁਲੇਮਾਨ ਜ਼ਿਲ੍ਹੇ ਵਿਚ ਸੀਨੀਅਰ ਨੇਤਾ ਵਜੋਂ ਵਿਚਰ ਰਹੇ ਹਨ ਅਤੇ ਪਾਰਟੀ ਦੀਆਂ ਸਾਰੀਆਂ ਗਤੀਵਿਧੀਆਂ ਸੰਭਾਲ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਜਥੇਦਾਰ ਸ. ਤਰਲੋਚਨ ਸਿੰਘ ਧਲੇਰ, ਚੌਧਰੀ ਮੁਹੰਮਦ ਸੁਲੇਮਾਨ ਨੋਨਾ, ਚੌਧਰੀ ਮੁਹੰਮਦ ਸ਼ਮਸ਼ਾਦ, ਇਕਬਾਲ ਮੁਹੰਮਦ ਹਥਣ, ਜਥੇਦਾਰ ਮਨਦੀਪ ਸਿੰਘ ਮਾਣਕਵਾਲ, ਜਥੇਦਾਰ ਰਾਜਪਾਲ ਸਿੰਘ ਰਾਜੂ ਚੱਕ, ਸ. ਜਸਵੰਤ ਸਿੰਘ ਮਿੱਠੇਵਾਲ, ਜਥੇਦਾਰ ਮੁਕੰਦ ਸਿੰਘ ਧਾਲੀਵਾਲ, ਜਥੇਦਾਰ ਹਰਪ੍ਰੀਤ ਸਿੰਘ ਮਦੇਵੀ, ਜਥੇਦਾਰ ਗੁਰਪ੍ਰੀਤ ਸਿੰਘ ਬਈਏਆਲ, ਸ਼ਹਿਰੀ ਪ੍ਰਧਾਨ ਮੁਹੰਮਦ ਇਕਬਾਲ ਬਾਲਾ, ਮੁਹੰਮਦ ਮਹਿਮੂਦ ਅਲੀ, ਚੌਧਰੀ ਮੁਹੰਮਦ ਸਿਦੀਕ ਮੁਨਸ਼ੀ, ਜਥੇਦਾਰ ਸਤਬੀਰ ਸਿੰਘ ਅਮਰਗੜ੍ਹ, ਗੁਰਸ਼ਰਨ ਸਿੰਘ ਸਰਨਾ ਚੱਠਾ ਅਮਰਗੜ੍ਹ, ਜਥੇਦਾਰ ਅਵਤਾਰ ਸਿੰਘ ਮਿੱਠੇਵਾਲ ਅਤੇ ਜਗਜੀਤ ਸਿੰਘ ਮਿੱਠੇਵਾਲ ਸਮੇਤ ਕਈ ਅਕਾਲੀ ਆਗੂ ਵੀ ਹਾਜ਼ਰ ਸਨ।
