ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਵਲੋਂ ਕੀਤਾ ਜਾਵੇਗਾ ਪੰਜਾਬ ਸਰਕਾਰ ਖਿਲਾਫ ਸੰਘਰਸ਼ 

0

ਅੰਮ੍ਰਿਤਸਰ ( ਮਨਜੀਤ ਸਿੰਘ ਸ਼ੇਰਗਿੱਲ      ) ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਅੰਮ੍ਰਿਤਸਰ ਨੇ ਇੱਕ ਅਹਿਮ ਮੀਟਿੰਗ ਕੀਤੀ ਇਹ ਮੀਟਿੰਗ ਮਦਨ ਲਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਹੈਡ ਆਫਿਸ ਪਟਿਆਲਾ ਵਿਖੇ ਅਪ੍ਰੈਂਟਿਸ ਲਾਈਨ ਮੈਨਾ ਉੱਤੇ ਡੀਐਸਪੀ ਸੰਜੀਵ ਸਿੰਗਲਾ ਵੱਲੋਂ ਕੀਤੇ ਤਸ਼ੱਦਦ ਦੀ ਨਿਖੇਦੀ ਕੀਤੀ ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਗਿਆ ਜਿਸ ਨਾਲ ਉਹਨਾਂ ਦੇ ਸੱਟਾਂ ਲੱਗ ਗਈਆਂ ਅਤੇ ਉਹਨਾਂ ਵੱਲੋਂ ਕਿਹਾ ਗਿਆ ਕਿ ਸੰਜੀਵ ਸਿੰਗਲਾ ਡੀਐਸਪੀ ਨੂੰ ਪੰਜਾਬ ਸਰਕਾਰ  ਤੁਰੰਤ ਸਸਪੈਂਡ ਕਰੇ ਅਤੇ ਉਸ ਉੱਪਰ ਪਰਚਾ ਦਰਜ਼ ਕਰੇ ਅਤੇ ਜਿਹੜੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਉਹਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਇਸ ਤੋਂ ਇਲਾਵਾ ਜਿਨਾਂ ਨੂੰ ਸੱਟਾਂ ਲੱਗੀਆਂ ਹਨ ਉਹਨਾਂ ਦਾ ਪੰਜਾਬ ਸਰਕਾਰ ਇਲਾਜ ਕਰਾਵੇ ਅਤੇ ਜਿਹੜੀਆਂ ਇਹਨਾਂ ਦੀਆਂ ਮੰਗਾਂ ਹਨ ਉਹ ਤੁਰੰਤ ਮੰਨੀਆਂ ਜਾਣ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਅੰਮ੍ਰਿਤਸਰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਨਾਲ ਰਲ ਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੇ ਖਿਲਾਫ ਸੰਘਰਸ਼ ਕਰੇਗੀ ਇਸ ਮੌਕੇ ਆਲ ਕੈਡਰ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਮਦਨ ਲਾਲ ਸ਼ਰਮਾ, ਕੁਲਵਿੰਦਰ ਸਿੰਘ ,ਬਲਜੀਤ ਸਿੰਘ ,ਰਮੇਸ਼ ਖੰਨਾ ,ਮਨਜੀਤ ਸਿੰਘ ,ਜਗਦੀਸ਼ ਭਾਰਦਵਾਜ ,ਕੁਲਵੰਤ ਸਿੰਘ ਬਾਬਾ ,ਗੁਰਮੀਤ ਸਿੰਘ ,ਰਸ਼ਪਾਲ ਸਿੰਘ ,ਸ਼ਰਨਜੀਤ ਸਿੰਘ ,ਸੁਰਜੀਤ ਸ਼ਰਮਾ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *