ਆਂਗਨਵਾੜੀ ਮੁਲਾਜ਼ਮਾਂ ਵੱਲੋਂ  ਹਲਕਾ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ 

0

ਸਰਦੂਲਗੜ੍ਹ (ਵਿਨੋਦ ਜੈਨ):  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਦਫਤਰ ਦੇ ਸਾਹਮਣੇ ਬਲਵੀਰ ਕੌਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਪੱਤਾ ਦੁਗਣਾ ਕੀਤਾ ਜਾਵੇ। ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਕੰਮ ਲੈਣ ਵਾਸਤੇ ਆਂਗਣਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਕਰਾਉਣੇ ਜਿਵੇਂ ਜਨਗਣਨਾ ਆਰਥਿਕ ਸਰਵੇ ਡਰੱਗ ਸਰਵੇ ਆਦਿ ਬੰਦ ਕੀਤੇ ਜਾਣ। ਆਂਗਣਵਾੜੀ ਕੇਂਦਰਾਂ ਦੇ ਵਿੱਚ ਆ ਰਿਹਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਦਿੱਤਾ ਜਾਵੇ। ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਚ ਭੇਜੇ ਜਾਣ। ਐਨਜੀਓ ਨੂੰ ਦਿੱਤੇ ਬਲਾਕਾਂ ਦੇ ਜਾਰੀ ਨੋਟੀਫਿਕੇਸ਼ਨ  ਨੂੰ ਲਾਗੂ ਕੀਤਾ ਜਾਵੇ। ਇਸ ਧਰਨੇ ਨੂੰ ਸੁਰਿੰਦਰ ਕੌਰ ਬਲਾਕ ਪ੍ਰਧਾਨ, ਮਲਕੀਤ ਕੌਰ ਬੁਰਜ ਮੀਤ ਪ੍ਰਧਾਨ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *