ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ

ਖਰੜ ਵਿਧਾਨ ਸਭਾ ਹਲਕੇ ਦੀ ਰਾਜਨੀਤੀ ‘ਚ ਵੱਡੀ ਹਲਚਲ

ਚੰਡੀਗੜ੍ਹ, 19 ਜੁਲਾਈ ( ਪ੍ਰਲਾਦ ਸੰਗੇਲੀਆ ) ਖਰੜ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਮੰਤਰੀ ਰਹੇ ਅਨਮੋਲ ਗਗਨ ਮਾਨ ਨੇ ਆਪਣੇ ਵਿਧਾਇਕ ਅਹੁਦੇ ਅਤੇ ਸਰਗਰਮ ਰਾਜਨੀਤੀ ਦੋਵਾਂ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸਦੀ ਜਾਣਕਾਰੀ ਮਾਨ ਵੱਲੋਂ ਆਪਣੇ ਸੋਸ਼ਲ ਮੀਡਿਆ ਪਲੇਟਫਾਰਮ ਤੇ ਪੋਸਟ ਕਰਕੇ ਦਿੱਤੀ ਗਈ ਹੈ। ਇਸ ਪੋਸਟ ਵਿਚ ਅਨਮੋਲ ਗਗਨ ਮਾਨ ਵੱਲੋਂ ਲਿਖਿਆ ਗਿਆ ਹੈ ਕਿ
“ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ।”

ਮਾਨ, ਜੋ ਕਿ ਇੱਕ ਮਸ਼ਹੂਰ ਪੰਜਾਬੀ ਗਾਇਕਾ ਵੀ ਹੈ, ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਹੈ, ਜਿਸ ਵਿੱਚ ਬੇਨਤੀ ਕੀਤੀ ਗਈ ਹੈ ਕਿ ਇਸਨੂੰ ਤੁਰੰਤ ਪ੍ਰਭਾਵ ਨਾਲ ਸਵੀਕਾਰ ਕੀਤਾ ਜਾਵੇ।