ਐਫ. ਬੀ. ਆਈ. ਦੀ ਮੋਸਟ ਵਾਂਟੇਡ ਸੂਚੀ ਵਿਚ ਸ਼ਾਮਲ ਹੋਇਆ ਇਕ ਹੋਰ ਪੰਜਾਬੀ

0
us driver

ਐਫ. ਬੀ. ਆਈ. ਦੀ ਮੋਸਟ ਵਾਂਟੇਡ...

ਵਾਸ਼ਿੰਗਟਨ : ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (629) ਨੇ ਪੰਜਾਬ ਨਾਲ ਸਬੰਧਤ ਇੱਕ ਹੋਰ ਭਾਰਤੀ ਗੁਰਪ੍ਰੀਤ ਸਿੰਘ ਦੀ ਤਸਵੀਰ ਜਾਰੀ ਕਰਦਿਆਂ ਉਸ ਨੂੰ ਵਾਂਟੇਡ ਐਲਾਨਿਆ ਹੈ। ਇਸ ਤੋਂ ਦੋ ਦਿਨ ਪਹਿਲਾਂ ਐੱਫਬੀਆਈ ਨੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਵੀ ਜਾਰੀ ਕੀਤੀ ਸੀ, ਹਾਲਾਂਕਿ ਬਾਅਦ ਵਿੱਚ ਸਾਹਮਣੇ ਆਇਆ ਕਿ ਉਸ ਦੀ ਫ਼ਰਵਰੀ 2025 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਚੁੱਕੀ ਸੀ।

ਐੱਫਬੀਆਈ ਮੁਤਾਬਕ, ਗੁਰਪ੍ਰੀਤ ਸਿੰਘ ’ਤੇ ਰੈਕੇਟੀਅਰਿੰਗ, ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਦੀ ਸਾਜ਼ਿਸ਼, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਵੰਡ ਨਾਲ ਜੁੜੇ ਗੰਭੀਰ ਦੋਸ਼ ਹਨ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਉਹ ਜੱਗੂ ਭਗਵਾਨਪੁਰੀਆ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਨਾਲ ਜੁੜਿਆ ਹੋਇਆ ਹੈ, ਜਿਸ ਦੀਆਂ ਗਤੀਵਿਧੀਆਂ ਪੰਜਾਬ ਤੋਂ ਸ਼ੁਰੂ ਹੋ ਕੇ ਅਮਰੀਕਾ ਦੇ ਕੈਲੀਫੋਰਨੀਆ ਸਮੇਤ ਹੋਰ ਇਲਾਕਿਆਂ ਤੱਕ ਫੈਲੀਆਂ ਹੋਈਆਂ ਸਨ।

ਐੱਫਬੀਆਈ ਨੇ ਦੱਸਿਆ ਕਿ 25 ਜੂਨ 2026 ਨੂੰ ਲਾਸ ਏਂਜਲਸ ਸਥਿਤ ਅਮਰੀਕੀ ਜ਼ਿਲ੍ਹਾ ਅਦਾਲਤ ਨੇ ਗੁਰਪ੍ਰੀਤ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਉਸ ’ਤੇ ਬੈਨ ਕੀਤੇ ਪਦਾਰਥਾਂ ਦੀ ਵੰਡ ਅਤੇ ਵੰਡ ਦੇ ਇਰਾਦੇ ਨਾਲ ਕਬਜ਼ੇ ਵਿੱਚ ਰੱਖਣ ਦੀ ਸਾਜ਼ਿਸ਼ ਸਮੇਤ ਕਈ ਦੋਸ਼ ਲਗਾਏ ਗਏ ਹਨ।
ਜ਼ਿਕਰਯੋਗ ਹੈ ਕਿ ਜੂਨ 2026 ਵਿੱਚ ਅਮਰੀਕਾ ਦੀ ਅਗਵਾਈ ਹੇਠ ‘ਆਪਰੇਸ਼ਨ ਹਾਰਡ ਬਾਲ’ ਤਹਿਤ ਅੰਤਰਰਾਸ਼ਟਰੀ ਸੰਗਠਿਤ ਅਪਰਾਧੀ ਨੈੱਟਵਰਕਾਂ ਵਿਰੁੱਧ ਕੀਤੀ ਗਈ ਕਾਰਵਾਈ ਵਿੱਚ ਜੇਲ੍ਹ ਵਿੱਚ ਬੰਦ ਪੰਜਾਬੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ 37 ਮੁਲਜ਼ਮਾਂ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ ਸੀ।

Leave a Reply

Your email address will not be published. Required fields are marked *