ਯੂਥ ਅੰਗੇਸਟ ਡਰਗਜ਼ ਮੁਹਿੰਮ ਦੀ ਸਮਾਪਤੀ ਮੌਕੇ ਸ਼ਲਾਘਾ ਪੱਤਰ ਵੰਡ ਸਮਾਰੋਹ

0
Oplus_16908288

Oplus_16908288

Oplus_16908288

ਬਰਨਾਲਾ, 8 ਜਨਵਰੀ (ਜਤਿੰਦਰ ਦੇਵਗਨ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਚਲਾਈ ਜਾ ਰਹੀ ਮੁਹਿੰਮ ਯੂਥ ਅੰਗੇਸਟ ਡਰਗਜ਼ ਦੀ ਸਮਾਪਤੀ ਮੌਕੇ ਅੱਜ ਮਿਸ ਅੰਸ਼ੁਲ ਬੇਰੀ, ਮਾਨਯੋਗ ਸੈਸ਼ਨ ਜੱਜ਼ —ਸਹਿਤ— ਚੇਅਰਮੈਨ, ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਯੋਗ ਅਗਵਾਈ ਹੇਠ ਅੱਜ ਸ਼ਲਾਘਾ ਪੱਤਰ ਵੰਡ ਸਮਾਰੋਹ ਜ਼ਿਲ੍ਹਾ ਕਚਿਹਰੀਆਂ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ‘ਤੇ ਉਕਤ ਇੱਕ ਮਹੀਨੇ ਦੀ ਕੰਪੇਨ ਦੌਰਾਨ ਵੱਖ ਵੱਖ ਗਤੀਵਿਧਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਜਿਹਨਾਂ ਨੇ ਵਧੀਆ ਪ੍ਰਦਰਸ਼ਨ ਕੀਤਾ ਉਹਨਾਂ ਨੂੰ ਅੱਜ ਮਿਸ ਅੰਸ਼ੁਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ਼ —ਸਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵਲੋਂ ਸ਼ਲਾਘਾ ਪੱਤਰ ਵੰਡੇ ਗਏ। ਇਸ ਮੌਕੇ ‘ਤੇ ਮਾਣਯੋਗ ਜੱਜ਼ ਸਾਹਿਬ ਵਲੋਂ ਜਾਣਕਾਰੀ ਦਿੱਤੀ ਗਈ ਕਿ ਉਕਤ ਕੈਪੇਨ ਦੌਰਾਨ ਕੁਲ 175 ਪਿੰਡਾਂ ਵਿੱਚ 342 ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਕੈਂਪੇਨ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਵਿੱਚ ਪੋਸਟਰ ਮੇਕਿੰਗ, ਸਲੋਗਨ ਮੇਕਿੰਗ, ਪੇਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ ਤਾਂ ਜ਼ੋ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਵਿੱਚ ਲਗਭਗ 450 ਜਾਗਰੂਕਤਾ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਬਰਨਾਲਾ ਸ਼ਹਿਰ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ ਕੱਢ ਕੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਅਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੁਕੜ ਨਾਟਕ ਕਰਵਾਏ ਗਏ। ਇਸ ਕੈਂਪੇਨ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਪੈਰਾ ਲੀਗਲ ਵੰਲਅਟੀਅਰਾਂ ਵਲੋਂ ਪਿੰਡਾਂ ਵਿੱਚ ਯੂਥ ਮਾਰਚ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਕੈਂਪੇਨ ਦੌਰਾਨ ਰਿਹੈਬਲੀਟੇਸ਼ਨ ਸੈਂਟਰ, ਸੋਹਲ ਪੱਤੀ, ਜਿਲ੍ਹਾ ਬਰਨਾਲਾ ਅਤੇ ਸਿਵਲ ਹਸਪਤਾਲ ਬਰਨਾਲਾ ਵਿਖੇ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ ਅਤੇ ਇਸ ਕੈਪੇਨ ਦੌਰਾਨ ਰਿਹੈਬਲੀਟੇਸ਼ਨ ਸੈਂਟਰ, ਸੋਹਲ ਪੱਤੀ, ਜ਼ਿਲ੍ਹਾ ਬਰਨਾਲਾ ਵਿੱਚ ਮੌਜੂਦ ਵਿਅਕਤੀਆਂ ਅਤੇ ਪਿੰਡ ਦੇ ਨੌਜਵਾਨਾਂ ਦਾ ਆਪਸ ਵਿੱਚ ਵਾਲੀਬਾਲ ਦਾ ਮੈਚ ਵੀ ਕਰਵਾਇਆ ਗਿਆ। ਇਸ ਸ਼ਲਾਘਾ ਪੱਤਰ ਵੰਡ ਸਮਾਰੋਹ ਦੌਰਾਨ ਸ਼੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਬਰਜਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿਖਿਆ ਅਫਸਰ, ਬਰਨਾਲਾ, ਸ਼੍ਰੀ ਨੀਰਜ਼ ਸਿੰਗਲਾ, ਕੋਆਰਡੀਨੇਟਰ, ਜ਼ਿਲ੍ਹਾ ਸਿਖਿਆ ਦਫਤਰ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਚੀਫ਼ ਲੀਗਲ ਏਡ ਡਿਫੈਂਸ ਕਾਂਉਸਲ, ਬਰਨਾਲਾ, ਸ਼੍ਰੀ ਗੁਰਨੈਬ ਸਿੰਘ ਢਿਲੋਂ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਉਸਲ, ਬਰਨਾਲਾ, ਸ਼੍ਰੀ ਮਨਿੰਦਰ ਸਿੰਘ, ਸਹਾਇਕ ਲੀਗਲ ਏਡ ਡਿਫੈਂਸ ਕਾਂਉਸਲ, ਬਰਨਾਲਾ, ਮਿਸ ਲਵਲੀਨ ਕੌਰ, ਸਹਾਇਕ ਲੀਗਲ ਏਡ ਡਿਫੈਂਸ ਕਾਉਸਲ, ਬਰਨਾਲਾ ਵੀ ਮੌਜੂਦ ਰਹੇ।

Leave a Reply

Your email address will not be published. Required fields are marked *