ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ ਮੁਫ਼ਤ ਦਰਸ਼ਨਾਂ ਦਾ ਪ੍ਰਬੰਧ: ਅਮਨਦੀਪ ਕੌਰ ਔਲਖ ਤੇ ਬਲਵਿੰਦਰ ਬਿੱਲੂ ਔਲਖ

0

ਧੂਰੀ, 8 ਮਈ ( ਤਰਸੇਮ ਵਰਮਾ ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਬਜ਼ੁਰਗ ਸਾਡਾ ਮਾਨ ਮੁਹਿੰਮ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਅਧੀਨ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਵਾਰਡ ਨੰਬਰ 9 ਦੇ ਅਮਨਦੀਪ ਕੌਰ ਔਲਖ ਹਰਕ ਅਤੇ ਬਲਵਿੰਦਰ ਸਿੰਘ ਬਿੱਲੂ ਔਲਖ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਯਾਤਰਾ ਦੌਰਾਨ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਮੰਦਿਰ ਵਿਖੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਯਾਤਰਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਸ਼ਰਮਾ ਮੋਹਨ ਲਾਲ ਅਤੇ ਸਤਪਾਲ ਸ਼ਰਮਾ ਨੇ ਵੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਟੀਮ ਦਾ ਦਿਲੋਂ ਧੰਨਵਾਦ ਕੀਤਾ।


Leave a Reply

Your email address will not be published. Required fields are marked *