ਆਸ਼ਾ ਵਰਕਰਾਂ ਨੇ ਭਗਵੰਤ ਮਾਨ ਦਾ ਪੁੱਤਲਾ ਫੂਕਿਆ !


ਮਾਲੇਰਕੋਟਲਾ, 29 ਅਗਸਤ (ਮੁਨਸ਼ੀ ਫ਼ਾਰੂਕ) (ਨਿਊਜ਼ ਟਾਊਨ ਨੈਟਵਰਕ):
ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵਲੋਂ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਪੁਨੀਤ ਸਿੱਧੂ ਨੂੰ ਦੇਣ ਉਪਰੰਤ ਜ਼ਿਲ੍ਹਾ ਹਸਪਤਾਲ ਦੇ ਮੁੱਖ ਗੇਟ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ। ਇਸ ਮੌਕੇ ਹਰਦੀਪ ਕੌਰ ਭੁਰਥਲਾ ਤੇ ਕਮਰ ਸਾਹਾਂ ਨੇ ਦਸਿਆ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਨੇ ਆਸ਼ਾ ਵਰਕਰਾਂ ਤੇ ਫੈਸੀਲਟੇਟਰਜ਼ ਦੀਆਂ ਮੰਗਾਂ ਪੂਰੀਆਂ ਕਰਨ ਲਈ ਕਿਹਾ ਸੀ ਪਰ ਅੱਜ ਸਾਢੇ ਤਿੰਨ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੇ ਸਰਕਾਰ ਨੇ ਮੰਗਾਂ ਵੱਲ ਕੋਈ ਧਿਆਨ ਨਹੀਂ ਦਿਤਾ। ਮੰਗ-ਪੱਤਰ ਵੀ ਦਿਤੇ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ। ਜੇ ਸਰਕਾਰ ਨੇ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ 1 ਸਤੰਬਰ ਨੂੰ ਸੰਗਰੂਰ ਵਿਖੇ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਵਿਚ ਹੋਰਨਾਂ ਤੋਂ ਇਲਾਵਾ ਸਾਥੀ ਸਿਮਰਨਪ੍ਰੀਤ ਕੌਰ, ਕਰਮਜੀਤ ਕੌਰ ਭੁੱਲਰ, ਚਰਨਜੀਤ ਕੌਰ ਅਕਬਰ, ਬਲਜੀਤ ਕੌਰ, ਸਰਬਜੀਤ ਕੌਰ, ਅਮਰਜੀਤ ਕੌਰ, ਕੌਸਰ ਬੇਬਲੀ, ਲਛਮੀ ਬੰਦਨ, ਕੁਲਦੀਪ ਕੌਰ, ਰਜਨਦੀਪ ਰਾਣੋਂ ਅਤੇ ਪ੍ਰਿਤਪਾਲ ਕੌਰ ਆਦਿ ਆਸ਼ਾ ਵਰਕਰ ਹਾਜ਼ਰ ਸਨ।