ਮੋਗਾ ‘ਚ ਰਿਸ਼ਵਤ ਗਿਣਦਾ ਫੜਿਆ ASI ਰਘਵਿੰਦਰ ਪ੍ਰਸਾਦ

0
indian notes

FILE PIC

ਚੰਡੀਗੜ੍ਹ, 13 ਨਵੰਬਰ (ਦੁਰਗੇਸ਼ ਗਾਜਰੀ) :

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਅੱਜ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ। ਉਸਨੂੰ ਇੱਕ ਸ਼ਿਕਾਇਤਕਰਤਾ ਵਾਸੀ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰਾਂ ਵਿਰੁੱਧ ਥਾਣਾ ਕੋਟ ਈਸੇ ਖਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੇ ਇਸ ਮਾਮਲੇ ਵਿੱਚ ਉਸਦੀ ਮਦਦ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਸੀ। 6 ਨਵੰਬਰ 2025 ਨੂੰ ਦੋਸ਼ੀ ਏ.ਐਸ.ਆਈ. ਨੇ ਉਸਨੂੰ ਵਟਸਐਪ ਰਾਹੀਂ ਫ਼ੋਨ ਕੀਤਾ ਅਤੇ ਉਸਨੂੰ ਜੁਡੀਸ਼ੀਅਲ ਕੰਪਲੈਕਸ ਮੋਗਾ ਪਹੁੰਚਣ ਲਈ ਕਿਹਾ, ਜਿੱਥੇ ਉਸਨੇ ਉਸ ਤੋਂ 5000 ਰੁਪਏ ਦੀ ਰਿਸ਼ਵਤ ਲਈ।

ਸ਼ਿਕਾਇਤਕਰਤਾ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸਏਐਸ ਨਗਰ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਰਘਵਿੰਦਰ ਪ੍ਰਸਾਦ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *